ਸੇਫ ਸਕੂਲ ਵਾਹਨ ਕਮੇਟੀ ਵੱਲੋਂ ਫਾਜ਼ਿਲਕਾ ਵਿਖੇ ਅਚਨਚੇਤ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ

ਫਾਜਿਲਕਾ (ਦ ਸਟੈਲਰ ਨਿਊਜ਼): ਇਸ ਚੈਕਿੰਗ ਦੌਰਾਨ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ 5 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ ਨੇ ਗੱਲਬਾਤ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਬਣਾਈ ਗਈ ਇਸ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਅੱਗੇ ਰੱਖਿਆ ਗਿਆ ਹੈ ਤਾਂ ਜੋ ਬੱਚਿਆਂ ਦਾ ਕਿਸੇ ਵੀ ਕਿਸਮ ਦਾ ਜਾਨੀ ਨੁਕਸਾਨ ਨਾ ਹੋ ਸਕੇ।

Advertisements

ਉਹਨਾਂ ਦੱਸਿਆ ਕਿ ਇਸ ਪਾਲਿਸੀ ਤਹਿਤ ਸਕੂਲੀ ਵੈਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਚਾਲੂ ਹਾਲਤ ਵਿੱਚ ਲੱਗੇ ਹੋਏ ਜ਼ਰੂਰੀ ਹਨ ਅਤੇ ਜਿਹੜੀਆਂ ਸਕੂਲੀ ਵੈਨਾਂ ਵਿੱਚ ਲੜਕੀਆਂ ਸਫਰ ਤਹਿ ਕਰਦੀਆਂ ਹਨ, ਉਹਨਾਂ ਬੱਸਾਂ ਵਿੱਚ ਲੇਡੀ ਅਟੈਂਡੈਂਟ ਹੋਣੀਆਂ ਜ਼ਰੂਰੀ ਹਨ। ਇਸ ਤੋਂ ਇਲਾਵਾ ਸਕੂਲੀ ਵੈਨਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨੈਂਸ ਲਗਾਉਣੇ ਜ਼ਰੂਰੀ ਹਨ। ਇਸ ਮੌਕੇ 6 ਬੱਚਿਆਂ ਤੋਂ ਵੱਧ ਬੱਚਿਆਂ ਨੂੰ ਤਿੰਨ ਪਹੀਆ ਵਾਹਨਾਂ ਵਿੱਚ ਨਹੀਂ ਬਿਠਾਉਣਾ ਚਾਹੀਦਾ, ਜੇਕਰ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਹਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਿਤੂ ਬਾਲਾ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸੜਕ ਸੁਰੱਖਿਆ ਸਭ ਤੋਂ ਅਹਿਮ ਮੁੱਦਾ ਬਣਿਆ ਹੋਇਆ ਹੈ ਕਿਉਂਕਿ ਸੜਕ ਹਾਦਸੇ ਹੋਣ ਕਰਕੇ ਅਨੇਕਾਂ ਜਾਨਾਂ ਚਲੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਜੇਕਰ ਹਰੇਕ ਵਿਅਕਤੀ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰੇ ਤਾਂ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਹਨਾਂ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਬੱਚਿਆਂ ਨੂੰ ਸਕੂਲਾਂ ਵਿੱਚ ਮੋਟਰਸਾਈਕਲਾਂ ਤੇ ਨਾ ਭੇਜਿਆ ਜਾਵੇ ਕਿਉਂਕਿ ਉਹ ਅੱਲੜ੍ਹ ਉਮਰੇ ਬੱਚੇ ਦੂਜਿਆਂ ਦੀ ਦੇਖੋ-ਦੇਖੀ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਅਤੇ ਇਸ ਨਾਲ ਸੜਕੀ ਹਾਦਸਿਆਂ ਦਾ ਇਜ਼ਾਫਾ ਹੁੰਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਕਿਹਾ ਕਿ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਹੀ ਚਲਾਉਣ। ਜੇਕਰ ਕਿਸੇ ਸਕੂਲ ਵਿੱਚ ਤੈਅ ਮਾਪਦੰਡ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਪੱਧਰੀ ਟੀਮ ਵਿੱਚ ਅਜੇ ਸ਼ਰਮਾ (LCP0) ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਜਸਵਿੰਦਰ ਸਿੰਘ ਚਾਵਲਾ, ਏ.ਐਸ.ਆਈ ਰੈਫਿਕ ਪਵਨ ਕੁਮਾਰ, ਕਿੰਗ ਭਠੇਜਾ ਸ਼ਾਮਿਲ ਸਨ।

LEAVE A REPLY

Please enter your comment!
Please enter your name here