ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਦੋ ਪ੍ਰਿੰ. ਸਿੰਗਾਪੁਰ ਤੋਂ ਲੈਣਗੇ ਸਿਖਲਾਈ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੇ ਪਹਿਰਾ ਦਿੰਦਿਆਂ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਢਾਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾਂ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।

Advertisements

ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਦੇ 30 ਪ੍ਰਿੰਸੀਪਲਾਂ, ਸੂਬੇ ਅਤੇ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰ ਦੇ ਦੂਜੇ ਬੈਚ ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਮੋਚਨ ਵਾਲਾ ਦੇ ਪ੍ਰਿੰਸੀਪਲ ਮਨਦੀਪ ਥਿੰਦ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌੜਿਆਂਵਾਲੀ ਵਾਲੀ ਦੇ  ਪ੍ਰਿੰਸੀਪਲ ਰਾਜੀਵ ਮੱਕੜ ਦੀ ਇਸ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਲਈ ਚੋਣ ਹੋਈ ਹੈ,ਜ਼ੋ 5 ਮਾਰਚ ਤੋਂ 11ਮਾਰਚ ਤੱਕ ਸਿਖਲਾਈ ਪ੍ਰਾਪਤ ਕਰਨਗੇ।

ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਚੁਣੇ ਗਏ  ਪ੍ਰਿੰਸੀਪਲ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ ਐਜੂਕੇਸ਼ਨ ਤੋਂ ਸਿਖਲਾਈ ਪ੍ਰਾਪਤ ਕਰਕੇ ਆਪਣੇ ਹੁਨਰ ਨੂੰ ਹੋਰ ਨਿਖਾਰਨਗੇ। ਉਹਨਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਇਹਨਾਂ ਪ੍ਰਿੰਸੀਪਲਾਂ ਦੇ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਵੇਗਾ। ਇਸ ਮੌਕੇ ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ, ਪ੍ਰਿੰਸੀਪਲ ਰਾਜੀਵ ਮੱਕੜ ਅਤੇ ਪ੍ਰਿੰਸੀਪਲ ਮਨਦੀਪ ਥਿੰਦ ਨੇ ਕਿਹਾ ਕਿ ਵਿਭਾਗ ਵੱਲੋਂ ਉਹਨਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਨਗੇ ਅਤੇ ਟਰੇਨਿੰਗ ਲੈ ਕੇ ਇਸ ਦਾ ਅੱਗੇ ਪ੍ਰਸਾਰ ਕਰਨਗੇ। ਇਸ ਮੌਕੇ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀਐਨਓ,ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

LEAVE A REPLY

Please enter your comment!
Please enter your name here