ਪਿੰਡ ਚੁਹੜੀ ਵਾਲਾ ਚਿਸਤੀ ਵਿਚ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਹੱਦੀ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਅਤੇ ਪ੍ਰਸ਼ਾਸਨ ਦੀ ਪਿੰਡਾਂ ਤੱਕ ਪਹੁੰਚ ਕਰਨ ਦੀ ਨੀਤੀ ਤਹਿਤ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਮਿਸ਼ਨ ਆਬਾਦ 30 ਤਹਿਤ ਕੌਮਾਂਤਰੀ ਸਰਹੱਦ ਦੇ ਨੇੜੇ ਵਸੇ ਪਿੰਡ ਚੁਹੜੀਵਾਲਾ ਚਿਸਤੀ ਵਿਚ ਅੱਜ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਖੁਦ ਇਸ ਕੈਂਪ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ।ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਕਾਊਂਟਰ ਸਥਾਪਿਤ ਕਰਕੇ ਆਪਣੇ ਵਿਭਾਗਾਂ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਪ੍ਰਸ਼ਾਸਨ ਪਿੰਡਾਂ ਤੱਕ ਪਹੁੰਚ ਕਰ ਰਿਹਾ ਹੈ ਅਤੇ ਪਿੰਡ ਪੱਧਰ ਤੇ ਲੋਕਾਂ ਵਿਚ ਪਹੁੰਚ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਨ੍ਹਾਂ ਕੈਂਪਾਂ ਰਾਹੀਂ ਲੋਕਾਂ ਦੇ ਮਸਲੇ ਹੱਲ ਹੋ ਰਹੇ ਹਨ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਵੀ ਮਿਲ ਰਹੀ ਹੈ ਅਤੇ ਉਹ ਇੰਨ੍ਹਾਂ ਸਕੀਮਾਂ ਦਾ ਲਾਭ ਵੀ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਹੱਦੀ ਖੇਤਰਾਂ ਵਿਚ ਚੌਕਸ ਰਹਿਣ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਸੂਚਨਾ ਨਿਡਰ ਹੋ ਕੇ ਪੁਲਿਸ ਨੂੰ ਦੇਣ।ਉਨ੍ਹਾਂ ਨੇ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ, ਪਿੰਡ ਵਿਚ ਸਾਂਝਾ ਜਲ ਤਾਲਾਬ ਬਣਾਉਣ, ਨਹਿਰੀ ਪਾਣੀ ਦੀ ਘਾਟ ਦੂਰ ਕਰਨ ਆਦਿ ਸਬੰਧੀ ਵੀ ਵਿਭਾਗਾਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਵਿਭਾਗਾਂ ਨੂੰ ਕਿਹਾ ਕਿ ਲੋਕਾਂ ਦੇ ਮਸਲੇ ਹੱਲ ਕਰਨ ਵਿਚ ਕੋਈ ਕਮੀ ਨਾ ਛੱਡੀ ਜਾਵੇ।

ਇਸ ਮੌਕੇ ਸੇਵਾ ਕੇਂਦਰ ਵੱਲੋਂ ਵੀ ਆਪਣੇ ਕਾੳਂੂਟਰ ਲਗਾ ਕੇ ਸੇਵਾ ਕੇਂਦਰ ਨਾਲ ਸੰਬੰਧਤ ਨਾਗਰਿਕ ਸੇਵਾਵਾਂ ਮੁਹਈਆ ਕਰਵਾਈਆਂ ਗਈਆਂ।ਪਿੰਡ ਵਾਸੀਆਂ ਨੇ ਵੱਡੇ ਪੱਧਰ ਤੇ ਕੈਂਪ ਵਿਚ ਪਹੁੰਚ ਕੇ ਇਸਦਾ ਲਾਭ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਵੀ ਪਹੁੰਚੇ ਅਤੇ ਉਨ੍ਹਾਂ ਨੇ ਸਾਰੇ ਵਿਭਾਗਾਂ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ। ਇਸ ਮੌਕੇ ਡੀਐਸਪੀ ਸੁਬੇਗ ਸਿੰਘ, ਤਹਿਸੀਲਦਾਰ ਸੁਖਦੇਵ ਸਿੰਘ, ਬੀਡੀਪੀਓ ਕਮਲਜੀਤ ਸਿੰਘ, ਤਹਿਸੀਲ ਭਲਾਈ ਅਫ਼ਸਰ ਅਸ਼ੋਕ ਕੁਮਾਰ ਆਦਿ ਵੀ ਹਾਜਰ ਸਨ।

LEAVE A REPLY

Please enter your comment!
Please enter your name here