Wednesday, October 21, 2026
Home Chandigarh ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਆਪ...

ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਆਪ ਤੇ ਕੱਸਿਆ ਤੰਜ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਹਾਲਤਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਮਿਟਿੰਗ ਦੋਰਾਨ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋ ਬਦਤਰ ਪਏ ਹੋਏ ਹਨ ਜਦੋਂ ਕਿ ਸਰਕਾਰ ਸਿਰਫ ਹੱਥ ਤੇ ਹੱਥ ਧਰ ਕੇ ਬੈਠੀ ਹੋਈ ਹੈ, ਜੋ ਕਿ ਬਹੁਤ ਹੀ ਮਾੜੀ ਗੱਲ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਪ ਪਾਰਟੀ ਦੀ ਨਾਲਾਇਕੀ ਕਾਰਣ ਲੋਕਾਂ ਦਾ ਜਿਉਣਾ ਮੁਸ਼ਕਲ ਹੋ ਗਿਆ ਹੈ।

Advertisements

ਪੰਜਾਬ ਅੰਦਰ ਕੀਤੇ ਵੀ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਦੇਖਣ ਨੂੰ ਨਹੀਂ ਮਿਲ ਰਹੀ। ਇਸਤੋ ਇਲਾਵਾ ਉਹਨਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਆਪ ਨੇ ਸੱਤਾ ਸੰਭਾਲੀ ਹੈ ਉਦੋ ਤੋ ਹੀ ਲੋਕਾਂ ਦੀਆ ਤਕਲੀਫਾ ਅਤੇ ਦੁੱਖ ਵੱਧ ਗਏ ਹਨ। ਅੱਜ ਹਰ ਕੋਈ ਆਪ ਪਾਰਟੀ ਨੂੰ ਪੰਜਾਬ ਵਿੱਚ ਲਿਆ ਕੇ ਪਛਤਾ ਰਿਹਾ ਹੈ ਕਿਉਕਿ ਲੋਕ ਹੁਣ ਸਰਕਾਰ ਦੀਆ ਘਟੀਆਂ ਨੀਤੀਆ ਤੋ ਪੂਰੀ ਤਰ੍ਹਾਂ ਨਾਲ ਜਾਣੂੰ ਹੋ ਚੁੱਕੇ ਹਨ। ਅੱਜ ਹਰ ਕੋਈ ਆਕਾਲੀ ਦਲ ਦੇ ਸਮੇਂ ਨੂੰ ਯਾਦ ਕਰ ਰਿਹਾ ਹੈ।

LEAVE A REPLY

Please enter your comment!
Please enter your name here