ਵਿਧਾਇਕ ਬਲੂਆਣਾ ਅਮਨਦੀਪ ਗੋਲਡੀ ਨੇ ਕਿੱਕਰ ਖੇੜਾ ਮਾਇਨਰ ਦੀ ਮੁੜ ਉਸਾਰੀ ਦੀ ਕਰਵਾਈ ਸ਼ੁਰੂਆਤ

ਫਾਜਿਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਕੈਬਨਿਟ ਮੰਤਰੀ ਜਲ ਸਰੋਤ, ਮਾਈਨਿੰਗ ਅਤੇ ਜੀਆਲੋਜੀ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਸੂਬੇ ਦੇ ਪਿੰਡਾਂ ਦੇ ਵਿਕਾਸ ਵਾਸਤੇ ਅਨੇਕਾ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਬਲੂਆਣਾ ਹਲਕੇ ਅੰਦਰ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕੀਤਾ ਗਿਆ ਹੈ।
ਹਲਕਾ ਬਲੂਆਣਾ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਆਫ ਕਿੱਕਰ ਖੇੜਾ ਮਾਇਨਰ ਦੀ ਬੁਰਜੀ 0 ਤੋਂ 3850 ਤੱਕ ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਵਿਧਾਇਕ ਬਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਰੱਖਿਆ ਉਨ੍ਹਾਂ ਕਿਹਾ ਕਿ ਹਲਕਾ ਬਲੂਆਣਾ ਨੂੰ ਤਰੱਕੀ ਵੱਲ ਲਿਜਾਉਣ ਲਈ ਉਹ ਲਗਾਤਾਰ ਅਨੇਕਾ ਪ੍ਰੋਜੇਕਟ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਅਤੇ ਫਸਲਾਂ ਦੀ ਰਾਖੀ ਲਈ ਮਾਈਨਰਾਂ ਦੀ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ।
ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀ ਬਿਹਤਰੀ ਲਈ ਮੁੱਢਲੀਆਂ ਸਹੂਲਤਾਂ ਹਰ ਹੀਲੇ ਮੁਹੱਈਆ ਕਰਵਾਉਣੀਆਂ ਉਨ੍ਹਾਂ ਦਾ ਮੁਖ ਫਰਜ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਸਿਹਤ ਸੇਵਾਵਾਂ, ਪੀਣ ਵਾਲੇ ਸ਼ੁਧ ਪਾਣੀ, ਸਿਖਿਆ ਨਾਲ ਸਬੰਧਤ ਜਾਂ ਹੋਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਦਿਖ ਨੂੰ ਹੋਰ ਬਿਹਤਰ ਬਣਾਉਣ ਲਈ ਸਲਾਘਾਯੋਗ ਕਦਮ ਚੁੱਕ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਰਕਲ ਪ੍ਰਧਾਨ ਸੀਨੀਅਰ ਲੀਡਰਸ਼ਿਪ ਅਤੇ ਨਹਿਰੀ ਵਿਭਾਗ ਦੇ ਐਸ.ਈ. ਹਰਦੀਪ ਸਿੰਘ, ਮਹਿੰਦੀ ਰੱਤਾ, ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੇ ਐਸ.ਡੀ.ਓ. ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here