ਰਾਜਾ ਵੜਿੰਗ ਨੇ ਅੰਮ੍ਰਿਤਪਾਲ ਦਾ ਜ਼ੋਰ-ਸ਼ੋਰ ਨਾਲ ਚੁੱਕਿਆ ਮੁੱਦਾ, ਗਿ੍ਰਫਤਾਰ ਕਰਨ ਦੀ ਕੀਤੀ ਮੰਗ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋ ਅੰਮ੍ਰਿਤਪਾਲ ਦਾ ਜ਼ੋਰ-ਸ਼ੋਰ ਨਾਲ ਮੁੱਦਾ ਚੁੱਕਿਆ ਗਿਆ। ਉਹਨਾਂ ਨੇ ਭਾਈ ਅੰਮ੍ਰਿਤਪਾਲ ਨੂੰ ਜਲਦ ਤੋ ਜਲਦ ਗਿ੍ਰਫਤਾਰ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਜਿੰਨੀ ਜਲਦੀ ਹੋ ਸਕੇ ਗਿ੍ਰਫਤਾਰ ਕੀਤਾ ਜਾਵੇ ਅਤੇ ਉਹ ਸਰਕਾਰ ਦੇ ਨਾਲ ਹਨ।

Advertisements

ਇਸਤੋਂ ਇਲਾਵਾ ਰਾਜਾ ਵੜਿੰਗ ਨੇ ਕਿਹਾ ਕਿ ਉਹਨਾਂ ਦੇ ਦੇਸ਼ ਦੀਆ ਕੁੱਝ ਏਜੰਸੀਆ ਆਈਐਸਆਈ ਨਾਲ ਮਿਲਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਜਿਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੁੱਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਕੇ ਇੱਥੇ ਗਵਰਨਰ ਰਾਜ ਬਨਾਉਣਾ ਚਾਹੁੰਦੇ ਹਨ ਜੋ ਕਿ ਉਹ ਅਜਿਹਾ ਨਹੀਂ ਹੋਣ ਦੇਣਗੇ ਅਤੇ ਲੋਕਾਂ ਵੱਲੋ ਚੁਣੀ ਹੋਈ ਸਰਕਾਰ ਹੀ ਪੰਜਾਬ ਵਿੱਚ ਕੰਮ ਕਰੇਗੀ।

LEAVE A REPLY

Please enter your comment!
Please enter your name here