10 ਮਾਰਚ ਨੂੰ ਅਬੋਹਰ ਵਿਖੇ ਮਨਾਇਆ ਜਾਵੇਗਾ ਸਟਾਰਟ ਅੱਪ ਦਿਹਾੜਾ: ਡਿਪਟੀ ਕਮਿਸ਼ਨਰ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਿਵੇਸ਼ ਨੂੰ ਉਤਸਾਹਿਤ ਕਰਨ ਅਤੇ ਲੋਕਾਂ ਨੂੰ ਨਵੇਂ ਉਦਯੋਗ ਲਗਾਉਣ ਅਤੇ ਨਵੇਂ ਸਟਾਰਟ ਅੱਪ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਲਈ ਇਨੋਵੇਸ਼ਨ ਮਿਸ਼ਨ ਪੰਜਾਬ ਵੱਲੋਂ 10 ਮਾਰਚ 2023 ਨੂੰ ਅਬੋਹਰ ਵਿਖੇ ਸਟਾਰਟ ਅੱਪ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਨਵਾਂ ਸਟਾਰਟ ਅੱਪ ਸ਼ੁਰੂ ਕਰਨ ਦੇ ਇੱਛੁਕ ਲੋਕਾਂ ਨੂੰ ਇਸ ਸਮਾਗਮ ਵਿਚ ਸਿ਼ਰਕਤ ਦਾ ਸੱਦਾ ਦਿੰਦਿਆਂ ਇਸ ਲਈ ਆਪਣੀ ਅਗਾਉਂ ਰਜਿਸ਼ਟੇ੍ਰਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ।

Advertisements

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਵੇਂ ਸਟਾਰਟਅੱਪ ਨੂੰ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ, ਕਿਉਂਕਿ ਉਦਯੋਗਾਂ ਰਾਹੀਂ ਜਿੱਥੇ ਰਾਜ ਦੀ ਆਰਥਿਕਤਾ ਨੂੰ ਹੁਲਾਰਾ ਮਿਲਦਾ ਹੈ ਉਥੇ ਹੀ ਇਸ ਨਾਲ ਰੋਜਗਾਰ ਦੇ ਵੀ ਨਵੇਂ ਮੌਕੇ ਮਿਲਦੇ ਹਨ। ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ  ਨੇ ਦੱਸਿਆ ਕਿ ਇਸੇ ਲੜੀ ਵਿਚ ਇਹ ਪ੍ਰੋਗਰਾਮ 10 ਮਾਰਚ ਨੂੰ ਬਾਅਦ ਦੁਪਹਿਰ 1:30 ਵਜੇ ਅਬੋਹਰ ਦੇ ਹੋਟਲ ਸੇਠੀ ਰਿਜੈਂਸੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਵਿਚ ਉਦਯੋਗਪਤੀਆਂ ਨੂੰ ਆਪਸੀ ਵਿਚਾਰ ਵਟਾਂਦਰੇ, ਇੰਡਸਟਰੀ ਮਾਹਿਰਾਂ ਨਾਲ ਆਪਣੇ ਸਾਹਮਣੇ ਵਿਚਾਰ ਚਰਚਾ ਅਤੇ ਸਫਲ ਉਦਯੋਗਪਤੀਆਂ ਦੇ ਵਿਚਾਰਾਂ ਨੂੰ ਜਾਣਨ ਦਾ ਮੌਕਾ ਮਿਲੇਗਾ।ਉਨ੍ਹਾਂ ਨੇ ਉਦਯੋਗਪਤੀਆਂ ਜਾਂ ਨਵਾਂ ਸਟਾਰਟਅੱਪ ਸ਼ੁਰੂ ਕਰਨ ਦੇ ਇੱਛੁਕ ਲੋਕਾਂ ਨੂੰ ਇਸ ਸਮਾਗਮ ਵਿਚ ਸਿ਼ਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਰਸਿਟੇ੍ਰਸ਼ਨ 8 ਮਾਰਚ ਤੱਕ bit.ly/IMPunjabStartupDay ਲਿੰਕ ਤੇ ਜਾ ਕੇ ਆਨਲਾਈਨ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਈਮੇਲ ਆਈਡੀ [email protected]  ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਜਿ਼ਲ੍ਹਾ ਉਦਯੋਗ ਕੇਂਦਰ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਹੋਰ ਸਹਾਇਤਾ ਜਾਂ ਜਾਣਕਾਰੀ ਲਈ ਫੋਨ ਨੰਬਰ 6239347255 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here