ਕੌਮਾਂਤਰੀ ਮਹਿਲਾ ਦਿਵਸ ਮੱਦੇਨਜਰ ਸੇਵਾ ਕੇਂਦਰਾਂ ਤੇ ਪਿੰਕ ਕਾਊਂਟਰ ਸਥਾਪਿਤ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਕੌਮਾਂਤਰੀ ਮਹਿਲਾ ਦਿਵਸ ਦੇ ਮੱਦੇਨਜਰ ਫਾਜਿ਼ਲਕਾ ਜਿ਼ਲ੍ਹੇ ਦੇ ਸਾਰੇ 21 ਸੇਵਾ ਕੇਂਦਰਾਂ ਤੇ ਪਿੰਕ ਕਾਊਂਟਰ ਸਥਾਪਿਤ ਕੀਤੇ ਗਏ ਹਨ। ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਟਾਇਪ 1 ਸੇਵਾ ਕੇਂਦਰ ਵਿਖੇ ਬਣੇ ਸੇਵਾ ਕੇਂਦਰ ਵਿਚ ਸਥਾਪਿਤ ਪਿੰਕ ਕਾਊਂਟਰ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਕਰਵਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਵੀ ਹਾਜਰ ਸਨ।

Advertisements

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਇਸ ਮੌਕੇ ਦੱਸਿਆ ਕਿ ਇੰਨ੍ਹਾਂ ਪਿੰਕ ਕਾਊਂਟਰਾਂ ਤੇ ਵਿਸੇਸ਼ ਤੌਰ ਤੇ ਅੱਜ ਔਰਤਾਂ ਨੂੰ ਨਾਗਰਿਕ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਇੱਥੇ ਮਹਿਲਾ ਸਟਾਫ ਮੈਂਬਰਾਂ ਨੂੰ ਵੀ ਕੌਮਾਂਤਰੀ ਮਹਿਲਾ ਦਿਵਸ ਦੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਸੇਵਾਵਾਂ ਲੈਣ ਲਈ ਆਈਆਂ ਔਰਤਾਂ ਨੂੰ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਮੁੰਹ ਮਿੱਠਾ ਕਰਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸੇਵਾ ਕੇਂਦਰ ਵਿਚ ਵੱਖ ਵੱਖ ਕੰਮਾਂ ਲਈ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ, ਸੇਵਾ ਕੇਂਦਰ ਦੇ ਜਿ਼ਲ੍ਹਾ ਮੈਨੇਜਰ ਗਗਨਦੀਪ ਸਿੰਘ, ਵਧੀਕ ਜਿ਼ਲ੍ਹਾ ਇੰਚਾਰਜ ਅਨਮੋਲ ਗਾਬਾ ਵੀ ਹਾਜਰ ਸਨ।

LEAVE A REPLY

Please enter your comment!
Please enter your name here