ਸਿਹਤ ਵਿਭਾਗ ਵਲੋਂ ਐਚਆਈਵੀ ਏਡਜ਼ ਸੰਬੰਧੀ ਇਕ ਦਿਨਾਂ ਸਿਖਲਾਈ ਪ੍ਰੋਗਰਾਮ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਹਤ ਵਿਭਾਗ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਚੰਡੀਗੜ੍ਹ (PSACS) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਡਾ.ਸਵਾਤੀ ਦੀ ਅਗਵਾਈ ਹੇਠ ਜਿਲ੍ਹਾ ਸਿਖਲਾਈ ਕੇਂਦਰ ਵਿਖੇ ਐਚ ਆਈ ਵੀ, ਏਡਜ਼ ਦੀ ਰੋਕਥਾਮ ਅਤੇ ਕੰਟਰੋਲ ਐਕਟ 2017 ਸਿਹਤ ਤਹਿਤ  ਸਟਾਫ ਦੀ ਸੁਚੇਤਨਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਹਸਪਤਾਲ ਦਾ ਪੈਰਾ ਮੈਡੀਕਲ ਸਟਾਫ , ਏ.ਐਨ.ਐਮ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ ।

Advertisements

ਡਾ.ਸਵਾਤੀ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਿਵਲ ਹਸਪਤਾਲ ਦੇ ਏ.ਆਰ.ਟੀ ਸੈਂਟਰ ਵਿਚ ਐਚ ਆਈ ਵੀ ਪ੍ਰਭਾਵਿਤ ਮਰੀਜ਼ਾਂ ਨੂੰ ਮੁਫ਼ਤ ਜਾਂਚ ਇਲਾਜ ਅਤੇ ਕਾਊਂਸਲਿੰਗ ਸੇਵਾਵਾਂ ਦਿਤੀਆਂ ਜਾਂਦੀਆਂ ਹਨ ਜੋ ਇੰਨ੍ਹਾਂ ਮਰੀਜ਼ਾਂ ਦੀ ਬਿਹਤਰ ਦੇਖਭਾਲ ਵਿੱਚ ਸਹਾਈ ਹੁੰਦੀਆਂ ਹਨ । ਐਂਟੀ ਰੇਟ੍ਰੋ ਵਾਇਰਲ ਥੈਰੇਪੀ (ਏ.ਆਰ.ਟੀ) ਸੈਂਟਰ ਦੇ ਇੰਚਾਰਜ ਡਾ.ਦੀਪਕ ਨੇ ਐਚ.ਆਈ.ਵੀ ਤੋਂ ਪ੍ਰਭਾਵਿਤ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਸਿਹਤ ਅਮਲੇ ਨੂੰ ਲੋਕਾਂ ਤੱਕ ਇਸ ਦੀ ਜਾਣਕਾਰੀ ਪਹੁਚਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਚੰਡੀਗੜ੍ਹ ਦੇ ਰਿਸੋਰਸ ਪਰਸਨ ਪੁਨੀਤ ਕੁਮਾਰ ਨੇ ਵੀ ਸਿਖਲਾਈ ਪ੍ਰੋਗਰਾਮ ਵਿੱਚ ਆਪਣੇ ਵਿਚਾਰ ਰੱਖੇ । ਇਸ ਮੌਕੇ ਐਸ.ਐਮ.ਓ ਡਾ.ਮਨਮੋਹਨ ਸਿੰਘ ਅਤੇ ਪ੍ਰਿੰਸੀਪਲ ਤ੍ਰਿਸ਼ਲਾ ਦੇਵੀ , ਰਾਜਵਿੰਦਰ ਕੌਰ ਮੈਟਰਨ ਜਸਵੀਰ ਕੌਰ ਅਤੇ ਏ ਆਰ ਟੀ ਸੈਂਟਰ ਦਾ ਸਟਾਫ਼ ਹਾਜ਼ਰ ਰਿਹਾ ।

LEAVE A REPLY

Please enter your comment!
Please enter your name here