ਚੰਡੀਗੜ੍ਹ ਵਿੱਚ ਪੁਲਿਸ ਅਤੇ ਬੀਜੇਪੀ ਆਗੂਆਂ ਵਿੱਚ ਟਕਰਾਅ, ਹਿਰਾਸਤ ਵਿੱਚ ਲਏ ਕਈ ਆਗੂ

ਚੰਡੀਗੜ੍ਹ, (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਵਿੱਚ ਲਗਾਤਾਰ ਕਾਨੂੰਨ ਵਿਵਸਥਾ ਵਿਗੜਦੀ ਹੀ ਜਾ ਰਹੀ ਹੈ। ਦੱਸ ਦਈਏ ਕਿ ਬੀਜੇਪੀ ਵੱਲੋ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਬੀਜੇਪੀ ਦੀ ਲੀਡਰਸ਼ਿਪ ਵੱਲੋੋ ਵਿਧਾਨਸਭਾ ਵੱਲ ਕੂਚ ਕੀਤਾ ਜਾ ਰਿਹਾ ਹੈ ਪਰ ਪੁਲਿਸ ਵੱਲੋ ਬੀਜੇਪੀ ਦੇ ਲੀਡਰਾਂ ਨੂੰ ਰਾਸਤੇ ਵਿੱਚ ਹੀ ਰੋਕ ਲਿਆ ਗਿਆ ਅਤੇ ਉਹਨਾਂ ਤੇ ਪਾਣੀ ਦੀਆ ਬੁਛਾੜਾਂ ਵੀ ਮਾਰੀਆ ਗਈਆ।

Advertisements

ਇਸ ਦੋਰਾਨ ਪੁਲਿਸ ਨੇ ਕਈ ਬੀਜੇਪੀ ਆਗੂਆ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਇਸ ਦੋਰਾਨ ਭਾਜਪਾ ਆਗੂ ਅਸ਼ਵਨੀ ਸ਼ਰਮਾਂ ਨੇ ਕਿਹਾ ਕਿ ਪੰਜਾਬ ਦਾ ਭਾਈਚਾਰਾ ਅੰਮ੍ਰਿਤਪਾਲ ਤੋੜੇਗਾ ਅਤੇ ਨਾਲ ਹੀ ਅਸ਼ਵਨੀ ਸ਼ਰਮਾਂ ਨੇ ਸਰਕਾਰ ਨੂੰ ਘੇਰਦਿਆ ਕਿਹਾ ਕਿ ਆਪ ਸਰਕਾਰ ਵਿੱਚ ਬਾਹਰ ਆ ਕੇ ਬੋਲ੍ਹਣ ਦੀ ਹਿੰਮਤ ਨਹੀ ਹੈ ਅਤੇ ਆਪ ਸਰਕਾਰ ਨੇ ਪੰਜਾਬ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਇਸਤੋ ਇਲਾਵਾ ਉਹਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਨੂੰ ਗਲਤ ਲੋਕਾਂ ਦੇ ਹੱਥਾਂ ਵਿੱਚ ਸੌਪ ਦਿੱਤਾ ਹੈ।

LEAVE A REPLY

Please enter your comment!
Please enter your name here