13 ਤੋਂ 17 ਮਾਰਚ ਤੱਕ ਲੱਗ ਰਹੇ ਹਨ ਰੋਜਗਾਰ ਮੇਲੇ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 13 ਤੋਂ 17 ਮਾਰਚ ਤੱਕ ਜਿ਼ਲ੍ਹੇ ਵਿਚ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਇਸ ਸਬੰਧੀ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਜਿ਼ਲ੍ਹਾ ਰੋਜਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 13 ਮਾਰਚ ਨੂੰ ਸਰਕਾਰੀ ਆਈਟੀਆਈ ਫਾਜਿ਼ਲਕਾ ਵਿਖੇ, 15 ਮਾਰਚ ਨੂੰ ਡੀਏਵੀ ਕਾਲਜ ਆਫ ਐਜ਼ੁਕੇਸ਼ਨ ਅਬੋਹਰ ਵਿਖੇ ਅਤੇ 17 ਮਾਰਚ ਨੂੰ ਸਰਕਾਰੀ ਆਈਟੀਆਈ ਜਲਾਲਾਬਾਦ ਵਿਖੇ ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਮੇਲਿਆਂ ਵਿਚ ਕਈ ਕੰਪਨੀਆਂ ਵੱਲੋਂ ਸਿ਼ਰਕਤ ਕੀਤੀ ਜਾਵੇਗੀ ਅਤੇ ਮੌਕੇ ਤੇ ਹੀ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਨੇ ਜਿ਼ਲ੍ਹੇ ਦੇ ਨੌਜਵਾਨਾਂ ਨੂੰ ਇੰਨ੍ਹਾਂ ਮੇਲਿਆਂ ਵਿਚ ਸਿਰਕਤ ਕਰਨ ਦਾ ਸੱਦਾ ਦਿੱਤਾ ਹੈ। ਬੈਠਕ ਵਿਚ ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਤੇ ਚਰਚਾ ਕੀਤੀ।

LEAVE A REPLY

Please enter your comment!
Please enter your name here