ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵਿਖੇ 14 ਮਾਰਚ ਨੂੰ ਲਗਾਇਆ ਜਾ ਰਿਹਾ ਮੈਗਾ ਰੋਜ਼ਗਾਰ ਮੇਲਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਿਖੇ ਮਿਤੀ 14 ਮਾਰਚ 2023 ਦਿਨ ਮੰਗਲਵਾਰ ਨੂੰ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਵਲੋਂ ਦੱਸਿਆ ਗਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਜਿਵੇਂ ਕਿ ਸੋਨਾਲੀਕਾ,ਕੋਕਾ ਕਲਾ, ਊਸ਼ਾ ਮਾਰਟੀਨ, ਰੀਲਾਇੰਸ ਇੰਡਸਟ੍ਰੀਜ਼ ਲਿਮ,ਵੀ.ਆਰ.ਐਲ. ਲੋਜਿਸਟਿਕ, ਇਨੋਵ ਸੋਰਸਿਸ ਲਿਮ:, ਐਨ.ਆਈ.ਟੀ. ਲਿਮ: ਅਤੇ ਹੋਰ ਕਈ ਨਾਮੀ ਕੰਪਨੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।

Advertisements

ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਜਾਬ ਰੋਲਜ਼ ਲਈ ਜਿਵੇਂ ਕਿ ਟੈਕਨੀਸ਼ੀਅਨ, ਨਾਨ-ਟੈਕਨੀਸ਼ੀਅਨ, ਬੈਂਕਿੰਗ, ਨਾਨ-ਬੈਂਕਿੰਗ, ਹੈਵੀ ਡਰਾਈਵਰਾਂ ਅਤੇ ਹੈਲਪਰਾਂ ਆਦਿ ਵੱਖ—ਵੱਖ ਸੈਕਟਰਾਂ ਵਿੱਚ ਭਰਤੀ ਕੀਤੀ ਜਾਣੀ ਹੈ। ਜਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਦੱਸਿਆ ਗਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੱਠਵੀਂ ਤੋਂ ਲੈ ਕੇ ਪੋਸਟ-ਗ੍ਰੈਜੂਏਸ਼ਨ ਪਾਸ, ਆਈ.ਟੀ.ਆਈ. ਅਤੇ ਡਿਪਲੋਮਾ ਪਾਸ ਪ੍ਰਾਰਥੀ ਮਿਤੀ 14 ਮਾਰਚ 2023 ਨੂੰ ਸਵੇਰੇ 10 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ,ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣਾ ਬਾਇਓਡਾਟਾ ਲੈ ਕੇ ਵੱਧ ਤੋਂ ਵੱਧ ਇਸ ਮੈਗਾ ਰੋਜ਼ਗਾਰ ਮੇਲੇ ਦਾ ਲਾਭ ਪ੍ਰਾਪਤ  ਕਰ ਸਕਦੇ ਹਨ।

LEAVE A REPLY

Please enter your comment!
Please enter your name here