ਪੰਜਾਬੀ ਸਾਹਿਤ ਅਤੇ ਸਭਿਆਚਾਰ ਦੁਨੀਆਂ ਦਾ ਸਭ ਤੋਂ ਅਮੀਰ ਵਿਰਸਾ ਹੈ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ

ਕਪੂਰਥਲਾ ( ਦ ਸਟੈਲਰ ਨਿਊਜ਼), ਗੌਰਵ ਮੜੀਆ: ਪ੍ਰਸਿੱਧ ਕਾਮੇਡੀਅਨ ਕਲਾਕਾਰ ਅਤੇ ਮਾਰਕਫੈੱਡ ਪੰਜਾਬ ਤੋਂ ਏ.ਐਮ.ਡੀ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਬਾਲ ਮੁਕੰਦ ਸ਼ਰਮਾ ਅਤੇ ਕਮੇਡੀਅਨ ਫਿਲਮੀ ਕਲਾਕਾਰ ਜਸਵਿੰਦਰ ਭੱਲਾ ਨੇ ਕਿਹਾ ਹੈ ਕਿ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਦੀ ਦੁਨੀਆਂ ਵਿੱਚ ਵੱਖਰੀ ਪਛਾਣ ਹੈ ਅਤੇ ਇਸ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ, ਬਾਲ ਮੁਕੰਦ ਸ਼ਰਮਾ ਅਤੇ ਜਸਵਿੰਦਰ ਭੱਲਾ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕਰਨ ਲਈ ਪੁੱਜੇ ਸਨ, ਜਿਸ ਦੌਰਾਨ ਗੁਰਪਾਲ ਇੰਡੀਅਨ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਅਤੇ ਕੰਵਰ ਇਕਬਾਲ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ  ਅਤੇ ਹਰਵਿੰਦਰ ਸਿੰਘ ਸੁੱਖ ਸਮੇਤ ‘ਆਪ’ ਆਗੂਆਂ ਨੇ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਬਾਰੇ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ।

Advertisements

ਵਿਸ਼ੇਸ਼ ਗੱਲਬਾਤ ਕਰਦਿਆਂ ‘ਆਪ’ ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਵਿਕਸਤ ਕਰਨ ਅਤੇ ਸੂਬੇ ਦੇ ਲੋਕਾਂ ਵਿੱਚ ਉਸਦੀ ਪਛਾਣ ਨੂੰ ਉਜਾਗਰ ਕਰਨ ਅਤੇ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਪੂਰੇ ਸੂਬੇ ਵਿੱਚ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਹਨਅਤੇ ਆਉਣ ਵਾਲੇ ਸਮੇਂ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਖੁਦ ਇੱਕ ਪ੍ਰਤਿਭਾਸ਼ਾਲੀ ਕਲਾਕਾਰ ਵੀ ਹਨ, ਦੀ ਅਗਵਾਈ ਵਿੱਚ ਪੰਜਾਬੀ ਵਿਰਸੇ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ ਹੈ । ਬਾਲ ਮੁਕੰਦ ਸ਼ਰਮਾ ਅਤੇ ਜਸਵਿੰਦਰ ਭੱਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਕਲਾ ਦੇ ਜੋਸ਼ ਨਾਲ ਪੰਜਾਬੀ ਭਾਸ਼ਾ ਨੂੰ ਹਰਮਨ ਪਿਆਰਾ ਬਣਾਇਆ ਹੈ ਅਤੇ ਭਵਿੱਖ ਵਿੱਚ ਵੀ ਜੇਕਰ ਉਨ੍ਹਾਂ ਨੂੰ ਕੋਈ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ਤਾਂ ਉਹ ਇਸ ਲਈ ਤਿਆਰ ਹਨ। 

ਮੀਟਿੰਗ ਸਬੰਧੀ ਗੱਲਬਾਤ ਕਰਦਿਆਂ ‘ਆਪ’ ਆਗੂਆਂ ਨੇ ਦੱਸਿਆ ਕਿ ਮੀਟਿੰਗ ‘ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬੀ ਵਿਰਸੇ ਨਾਲ ਖਾਸ ਕਰਕੇ ਨੌਜਵਾਨ ਪੀੜ੍ਹੀ ਨਾਲ ਜੋੜਨ ਲਈ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਪ੍ਰਸਤਾਵ ਤਿਆਰ ਕਰਕੇ ਮੁੱਖ ਮੰਤਰੀ ਦਫ਼ਤਰ ਨੂੰ ਭੇਜਿਆ ਜਾਵੇਗਾ ਅਤੇ ਸੰਬੰਧਿਤ ਮੰਤਰੀ ਦੇ ਧਿਆਨ ਵਿੱਚ ਲਿਆ ਕੇ  ਇਸ ਖੇਤਰ ਵਿੱਚ ਕੰਮ ਕਰਨ ਵਾਲੇ ਚਾਹਵਾਨ ਲੋਕਾਂ ਜਿਨ੍ਹਾਂ ਵਿੱਚ ਕਲਾਕਾਰਾਂ ਅਤੇ ਸਾਹਿਤ ਖੇਤਰ ਦੇ ਲੋਕਾਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇਗਾ ਅਤੇ ਇਸ ਲਈ ਉਨ੍ਹਾਂ ਦੇ ਤਜ਼ਰਬੇ ਦਾ ਵੀ ਲਾਭ ਲਿਆ ਜਾਵੇਗਾ।  ‘ਆਪ’ ਆਗੂਆਂ ਨੇ ਭਰੋਸਾ ਦਿਵਾਇਆ ਕਿ ਕਲਾ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਜਲਦੀ ਹੀ ਆਪ ਸਰਕਾਰ ਵਿੱਚ ਬਣਦਾ ਸਨਮਾਨ ਦਿੱਤਾ ਜਾਵੇਗਾ, ਜਿਸ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੀਟਿੰਗ ਵਿੱਚ ਨਰਿੰਦਰ ਕੁਮਾਰ ਸ਼ਰਮਾ, ਕਰਮ ਚੰਦ ਸ਼ਰਮਾ, ਜੋਤੀ ਪ੍ਰਕਾਸ਼ ਸ਼ਰਮਾ, ਕਰਨਦੀਪ ਸ਼ਰਮਾ, ਆਪ ਆਗੂ ਕੁਲਦੀਪ ਸਿੰਘ ਮਹਿਤਪੁਰ ਅਤੇ ਅਰਸ਼ ਸਿੰਘ ਮਰੋਕ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here