ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਹਰਭਗਵੰਤ ਸਿੰਘ ਨਾਰੂ ਨੰਗਲ ਸਕੂਲ ਵਿਖੇ ਕੀਤਾ ਵਿਜ਼ਿਟ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) । ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਹਰਭਗਵੰਤ ਸਿੰਘ ਜੀ ਦੁਆਰਾ ਵਿਜ਼ਿਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੀ ਕੰਪਿਊਟਰ ਲੈਬ, ਸਟੈਮ ਲੈਬ, ਸਾਇੰਸ ਲੈਬ, ਐਜੂਕੇਸ਼ਨਲ ਪਾਰਕ ਅਤੇ NSQF ਲੈਬ ਵਿਚ ਵਿਜ਼ਿਟ ਕੀਤਾ। ਉਹਨਾਂ ਨੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸ਼ੈਲੇਂਦਰ ਠਾਕੁਰ ਜੀ ਦੀ ਯੋਗ ਅਗਵਾਈ ਅਧੀਨ ਚਲ ਰਹੇ ਸਕੂਲ ਉਸਾਰੀ ਦੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ।

Advertisements

ਜ਼ਿਲ੍ਹਾ ਸਿੱਖਿਆ ਅਫ਼ਸਰ ਜੀ ਵੱਲੋਂ NSQF(IT) ਟ੍ਰੇਡ ਦੇ ਬੱਚਿਆਂ ਦੇ ਹੁਨਰ ਨੂੰ ਉਭਾਰਨ ਲਈ ਵਿਭਾਗ ਵੱਲੋਂ ਭੇਜੀਆਂ ਗਈਆਂ ਸਿਖਲਾਈ ਸਮੱਗਰੀ ਦੀਆਂ ਕਿਟਸ ਬੱਚਿਆਂ ਨੂੰ ਵੰਡੀਆਂ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿਤੀਆਂ। ਉਹਨਾਂ ਨੇ ਸਕੂਲ ਦੇ ਸਟਾਫ ਨਾਲ ਵੀ ਮੁਲਾਕਾਤ ਕੀਤੀ। ਮੀਟਿੰਗ ਵਿੱਚ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਵਾਰੇ ਜਾਣਕਾਰੀ ਦਿੱਤੀ ਅਤੇ ਸਟਾਫ ਨੂੰ ਤਨਦੇਹੀ ਨਾਲ ਪੜ੍ਹਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸ਼੍ਰੀ ਸ਼ੈਲੇਂਦਰ ਠਾਕੁਰ ਜੀ ਵਲੋਂ ਉਹਨਾਂ ਦਾ ਸਕੂਲ ਆਉਣ ਤੇ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here