ਚੇਅਰਮੈਨ ਸੇਖਵਾਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਬਜਟ ਦੱਸਿਆ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਬਜਟ ਦੱਸਦੇ ਹੋਏ ਕਿਹਾ ਹੈ ਕਿ ਇਸ ਬਜਟ ਨਾਲ ਪੰਜਾਬ ਵਾਸੀਆਂ ਖਾਸ ਤੌਰ ਉਤੇ ਆਰਥਿਕ ਤੌਰ ਉਤੇ ਕਮਜ਼ੋਰ ਲੋਕਾਂ ਨੂੰ ਮਿਆਰੀ ਸਿੱਖਿਆ ਤੇ ਸਿਹਤ ਵਰਗੇ ਬਰਾਬਰ ਦੇ ਮੌਕੇ ਹਾਸਲ ਹੋਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਬਜਟ ਸੂਬੇ ਨੂੰ ਵਿਕਾਸ ਪੱਖੋਂ ਹੋਰ ਵੀ ਅੱਗੇ ਲੈ ਕੇ ਜਾਵੇਗਾ।

Advertisements

ਬਜਟ ਸਬੰਧੀ ਆਪਣੀ ਰਾਇ ਪੇਸ਼ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਬਜਟ ਵਿਚ ਪੇਸ਼ ਕੀਤੇ ਅੰਕੜੇ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੇ ਪਹਿਲੇ ਸਾਲ ਹੀ ਆਰਥਿਕਤਾ ਦੀ ਲੀਹ ਉਤੇ ਚੜ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਇਕ ਸਾਲ ਦੇ ਅੰਦਰ 117 ਸਕੂਲ ਆਫ ਐਮੀਨੈਂਸ ਦੀ ਸਥਾਪਨਾ, 500 ਤੋਂ ਵੱਧ ਆਮ ਆਦਮੀ ਕਲੀਨਿਕ, ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਅਤੇ 26000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਸ ਸਭ ਦੇ ਬਾਵਜੂਦ ਸਾਡੀ ਸਰਕਾਰ ਨੇ ਪੰਜਾਬ ਸਿਰ ਚੜ੍ਹਿਆ 36000 ਕਰੋੜ ਰੁਪਏ ਦਾ ਕਰਜ਼ਾ ਇਕ ਸਾਲ ਵਿਚ ਵਾਪਸ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਬਜਟ ਵਿਚ ਸਿੱਖਿਆ ਅਤੇ ਸਿਹਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਅਤੇ ਰਾਜ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ ਜਿੱਥੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਗਰੀਬ ਘਰਾਂ ਦੇ ਬੱਚਿਆਂ ਨੂੰ ਸਿਵਲ ਤੇ ਪ੍ਰਸ਼ਾਸਨਿਕ ਪੱਧਰ ਦੇ ਉਚੇ ਅਹੁਦਿਆਂ ਲਈ ਤਿਆਰੀ ਕਰਵਾਈ ਜਾਵੇਗੀ ਤਾਂ ਕਿ ਇਹ ਬੱਚੇ ਵੀ ਆਪਣੇ ਮਾਪਿਆਂ ਦੇ ਸੁਪਨੇ ਸਾਕਾਰ ਕਰ ਸਕਣ। ਚੇਅਰਮੈਨ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੂੰ ਗਰੀਬ ਲੋਕਾਂ ਲਈ ਵੱਡੀ ਸਹੂਲਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 500 ਤੋਂ ਵੱਧ ਕਲੀਨਿਕ ਸਥਾਪਤ ਕੀਤੇ ਹਨ ਜਿੱਥੋਂ ਹੁਣ ਤੱਕ 12 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਇਨ੍ਹਾਂ ਦੋਵਾਂ ਖੇਤਰਾਂ ਲਈ ਬਜਟ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ ਤਾਂ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।

LEAVE A REPLY

Please enter your comment!
Please enter your name here