ਮੈਗਾ ਰੋਜ਼ਗਾਰ ਮੇਲੇ ਵਿੱਚ 462 ਨੌਜਵਾਨਾਂ ਨੇ ਨਾਮੀਂ ਕੰਪਨੀਆਂ ਵਿੱਚ ਕੀਤੀ ਨੌਂਕਰੀ ਹਾਸਲ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਦੇਣ ਲਈ ਯਤਨ ਲਗਾਤਾਰ ਜਾਰੀ ਹਨ। ਰਾਜ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ, ਗੁਰਦਾਸਪੁਰ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਰੋਜ਼ਗਾਰ ਮੇਲੇ ਵਿੱਚ 764 ਨੌਜਵਾਨਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ 462 ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਨੌਂਕਰੀਆਂ ਹਾਸਲ ਕੀਤੀਆਂ। ਨੌਂਕਰੀਆਂ ਹਾਸਲ ਕਰਨ ਵਾਲਿਆਂ ਵਿੱਚ 244 ਲੜਕੇ ਅਤੇ 218 ਲੜਕੀਆਂ ਸ਼ਾਮਿਲ ਹਨ।

Advertisements

ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਰਚ ਮਹੀਨੇ ਤਿੰਨ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਜਿਨ੍ਹਾਂ ਵਿਚੋਂ ਪਹਿਲਾ ਮੈਗਾ ਰੋਜ਼ਗਾਰ ਮੇਲਾ ਅੱਜ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ, ਗੁਰਦਾਸਪੁਰ ਵਿਖੇ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਨਾਮੀਂ ਕੰਪਨੀਆਂ ਵੱਲੋਂ 462 ਨੌਜਵਾਨ ਲੜਕੇ-ਲੜਕੀਆਂ ਨੂੰ ਚੰਗੇ ਤਨਖਾਹ ਸਕੇਲਾਂ ‘ਤੇ ਨੌਂਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 15 ਮਾਰਚ ਨੂੰ ਆਰ.ਆਰ. ਬਾਵਾ ਕਾਲਜ ਬਟਾਲਾ ਅਤੇ 16 ਮਾਰਚ ਨੂੰ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਵੀ ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਅੱਜ ਦੇ ਮੈਗਾ ਰੋਜ਼ਗਾਰ ਮੇਲੇ ਵਿੱਚ 20 ਤੋਂ ਵੱਧ ਨਾਮੀ ਕੰਪਨੀਆਂ ਨੇ ਭਾਗ ਲਿਆ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਚੰਗੀਆਂ ਤਨਖਾਹਾਂ ‘ਤੇ ਨੌਂਕਰੀਆਂ ਦਿੱਤੀਆਂ ਗਈਆਂ ਹਨ ਜਿਸ ਤੋਂ ਨੌਜਵਾਨ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕੋਲ ਹਰ ਬੇਰੁਜ਼ਗਾਰ ਨੌਜਵਾਨ ਲਈ ਉਸਦੀ ਯੋਗਤਾ ਦੇ ਅਨੁਸਾਰ ਰੋਜ਼ਗਾਰ ਉਪਲੱਬਧ ਹੈ, ਇਸ ਲਈ ਨੌਜਵਾਨ ਰੋਜ਼ਗਾਰ ਹਾਸਲ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਦਫ਼ਤਰ ਪਹੁੰਚ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ 15 ਮਾਰਚ ਨੂੰ ਆਰ.ਆਰ. ਬਾਵਾ ਕਾਲਜ ਬਟਾਲਾ ਅਤੇ 16 ਮਾਰਚ ਨੂੰ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਲੱਗ ਰਹੇ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here