ਡਿਪਟੀ ਕਮਿਸ਼ਨਰ ਪੁਲਿਸ ਵਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਰੋਕ ਲਾਈ ਹੈ। ਜਾਰੀ ਹੁਕਮਾਂ ਅਨੁਸਾਰ ਕਿਸੇ  ਵੀ ਵਿਅਕਤੀ ਵਲੋਂ ਜਨਤਕ ਅਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦਾ  ਪ੍ਰਦਰਸ਼ਨ ਕਰਨ ’ਤੇ ਪੂਰਨ  ਪਾਬੰਦੀ ਲਗਾਈ ਗਈ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿੱਪ ਬਣਾ ਕੇ ਸੋਸ਼ਲ ਮੀਡੀਆ/ਫੇਸਬੁੱਕ/ਵਟਸਐਪ ਆਦਿ ’ਤੇ ਅਪਲੋਡ  ਨਹੀਂ ਕਰੇਗਾ, ਅਜਿਹਾ ਕਰਨ ’ਤੇ ਪੂਰਨ ਪਾਬੰਦੀ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 16.03.2023 ਤੋਂ 15.06.2023 ਤੱਕ ਲਾਗੂ ਰਹੇਗਾ।

Advertisements

LEAVE A REPLY

Please enter your comment!
Please enter your name here