ਪੜ੍ਹਾਈ ਦੇ ਨਾਲ-ਨਾਲ ਨੌਜਵਾਨਾਂ ਅੰਦਰ ਨੈਤਿਕਤਾ ਅਤੇ ਸੇਵਾ ਭਾਵਨਾ ਪੈਦਾ ਕਰਨਾ ਵੀ ਜ਼ਰੂਰੀ: ਪ੍ਰੋ. ਸੁਨੇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਨੌਜਵਾਨ ਪੀੜੀ ਸਾਡਾ ਆਉਣ ਵਾਲਾ ਭਵਿੱਖ ਹੈ । ਵਿਦਿਆ ਪ੍ਰਾਪਤੀ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨੈਤਿਕਤਾ , ਆਪਸੀ ਭਾਈਚਾਰਕ ਸਾਂਝ ,  ਲੋੜਵੰਦਾਂ ਦੀ ਸੇਵਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਪ੍ਰੇਰਨਾ ਦੇਣਾ ਵੀ ਸਮੇਂ ਦੀ ਲੋੜ ਹੈ ਇਸ ਲਈ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਸਾਂਝੇ ਤੌਰ ਤੇ ਉਪਰਾਲੇ ਕਰਨ ਦੀ ਲੋੜ ਹੈ  ਨੂੰ  ਇਹ ਸ਼ਬਦ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵੱਲੋ ਵਿਦਿਅਕ ਅਤੇ ਸਮਾਜਿਕ ਟੂਰ ਤੇ ਆਏ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਦੇ ਫਾਰਮੇਸੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹੇ। ਇਨ੍ਹਾਂ ਵਿਦਿਆਰਥੀਆਂ ਵੱਲੋਂ ਪਿੰਡ ਅੱਜੋਵਾਲ ਵਿਖੇ ਸਥਾਪਿਤ ਕੀਤੇ ਗੁਰੂ ਨਾਨਕ ਪਵਿੱਤਰ ਜੰਗਲ ਜਿਥੇ ਦਵਾਈਆਂ ਵਿੱਚ ਵਰਤੇ ਜਾਂਦੇ ਤਕਰੀਬਨ 550 ਦਰਖਤ ਲਗਾਏ ਗਏ ਹਨ ਦਾ ਦੌਰਾ ਕੀਤਾ ਅਤੇ ਦਵਾਈਆਂ ਸਬੰਧੀ ਦਰਖ਼ਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।

Advertisements

ਇਸ ਇਲਾਕੇ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਤਰਸਯੋਗ ਹਾਲਤ ਵਿੱਚ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਵੀ ਮਿਲੇ ਅਤੇ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਪ੍ਰਾਪਤ ਕਰਵਾਉਣ ਲਈ ਉਤਸ਼ਾਹਿਤ ਵੀ ਕੀਤਾ ਅਤੇ ਇਨ੍ਹਾਂ ਲੋਕਾਂ ਲਈ ਅੱਗੇ ਜਾ ਕੇ ਕੰਮ ਕਰਨ ਲਈ ਵੀ ਆਖਿਆ ।

ਇਸ ਮੌਕੇ ਤੇ ਪੋਲੀਟੈਕਨਿਕ ਕਾਲਜ ਦੇ ਪ੍ਰੋਫੈਸਰ ਜਸਵੰਤ ਕੌਰ, ਪ੍ਰੋਫੈਸਰ ਗੁਰਪ੍ਰੀਤ ਸਿੰਘ ਅਤੇ ਪ੍ਰੋਫੈਸਰ ਗਗਨਦੀਪ ਚੌਧਰੀ , ਓਂਕਾਰ ਸਿੰਘ ਧਾਮੀ , ਨਿਰਮਲ ਸਿੰਘ , ਗੁਰਪ੍ਰੀਤ ਸਿੰਘ, ਜਤਿੰਦਰ ਕੌਰ ਅਤੇ ਡਾਕਟਰ ਸਰਬਜੀਤ ਸਿੰਘ ਮਾਣਕੂ ਨੇ ਵੀ ਵਿਦਿਆਰਥੀਆਂ ਸੰਬੋਧਨ ਕਰਦਿਆਂ ਕਿਹਾ ਕਿ ਹਰ ਪ੍ਰੀਵਾਰ ਵੱਲੋਂ ਜਿਥੇ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ ਉਥੇ ਚੰਗੇ ਇਨਸਾਨ ਬਣਨ ਅਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਵੀ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ ਤਾਂ ਕਿ ਉਹ ਭਵਿੱਖ ਵਿਚ ਮਨੁੱਖੀ ਕਦਰਾਂ-ਕੀਮਤਾਂ ਤੇ ਪਹਿਰਾ ਦੇ ਕੇ ਸਰਬੱਤ ਦੇ ਭਲੇ ਲਈ ਕਾਰਜ ਕਰਨ ਲਈ ਅੱਗੇ ਆ ਸਕਣ।

LEAVE A REPLY

Please enter your comment!
Please enter your name here