ਜ਼ਿਲ੍ਹਾ ਕਚਹਿਰੀਆਂ ਵਿਖੇ ਵੱਖ-ਵੱਖ ਕੋਰਟ ਕੰਪਲੈਕਸਾਂ ’ਚ ਜਨ ਉਪਯੋਗੀ ਸੇਵਾਵਾਂ ਲਈ ਨਿਲਾਮੀ 29 ਮਾਰਚ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਜੱਜ (ਸੀਨੀਅਰ ਡਵੀਜ਼ਨ) ਰੁਪਿੰਦਰ ਸਿੰਘ ਹੁਸ਼ਿਆਰਪੁਰ ਨੇ ਦੱਸਿਆ ਕਿ ਮਾਨਯੋਗ ਹਾਈ ਕੋਰਟ ਦੇ ਜੁਡੀਸ਼ੀਅਲ ਕੋਰਟਸ ਪ੍ਰੀਮਾਈਸਿਸ ਤੇ ਕੰਪਾਊਂਡ ਫੰਡ ਨਿਯਮ, 2013 ਤਹਿਤ ਜ਼ਿਲ੍ਹਾ ਕੋਰਟ ਕੰਪਲੈਕਸ ਹੁਸ਼ਿਆਰਪੁਰ, ਕੋਰਟ ਕੰਪਲੈਕਸ ਦਸੂਹਾ ਅਤੇ ਕੋਰਟ ਕੰਪਲੈਕਸ ਮੁਕੇਰੀਆਂ ਲਈ 29 ਮਾਰਚ 2023 ਨੂੰ ਸਵੇਰੇ 11:30 ਵਜੇ ਜ਼ਿਲ੍ਹਾ ਕਚਹਿਰੀਆਂ ਹੁਸ਼ਿਆਰਪੁਰ ਵਿਖੇ ਜਨ ਉਪਯੋਗੀ ਸੇਵਾਵਾਂ ਲਈ ਜਨਤਕ ਨਿਲਾਮੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਹੁਸ਼ਿਆਰਪੁਰ ਦੀ ਕੰਟੀਨ, ਸਾਈਕਲ/ਸਕੂਟਰ/ਕਾਰ ਪਾਰਕਿੰਗ, ਫੋਟੋਸਟੈਟ ਦੁਕਾਨਾਂ ਅਤੇ ਨਕਸ਼ਾ ਨਵੀਸ ਆਦਿ ਦੀ ਮਿਤੀ 1 ਅਪ੍ਰੈਲ 2023 ਤੋਂ 30 ਅਪ੍ਰੈਲ 2023 ਅਤੇ ਜਦ ਤੱਕ ਨਵੇਂ ਕੋਰਟ ਕੰਪਲੈਕਸ ਵਿਚ ਅਦਾਲਤਾਂ ਬਦਲੀ ਨਹੀਂ ਹੁੰਦੀਆਂ, ਉਦੋਂ ਤੱਕ ਲਈ ਨਿਲਾਮੀ ਕੀਤੀ ਜਾਵੇਗੀ।

Advertisements

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੋਰਟ ਕੰਪਲੈਕਸ ਮੁਕੇਰੀਆਂ ਵਿਖੇ ਸਥਿਤ ਕੰਟੀਨ, ਸਾਈਕਲ ਸਟੈਂਡ ਅਤੇ ਛਪੇ ਫਾਰਮਾਂ ਦੀ ਦੁਕਾਨ ਦੇ ਠੇਕੇ ਦੀ ਮਿਤੀ 1 ਅਪ੍ਰੈਲ 2023 ਤੋਂ 30 ਜੂਨ 2023 ਤੱਕ ਅਤੇ ਕੋਰਟ ਕੰਪਲੈਕਸ ਦਸੂਹਾ ਵਿਖੇ ਸਥਿਤ ਕੰਟੀਨ, ਸਾਈਕਲ/ਸਕੂਟਰ/ਕਾਰ ਪਾਰਕਿੰਗ, ਫੋਟੋਸਟੈਟ ਅਤੇ ਕੰਪਿਊਟਰ ਟਾਈਪਿਸਟ ਦੁਕਾਨ ਦੇ ਠੇਕੇ ਦੀ ਮਿਤੀ 1 ਅਪ੍ਰੈਲ 2023 ਤੋਂ 31 ਮਾਰਚ 2024 ਤੱਕ ਦੀ ਬੋਲੀ ਹੋਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਬੋਲੀਕਾਰ  10 ਹਜ਼ਾਰ ਰੁਪਏ ਬਿਆਨੇ ਦੇ ਤੌਰ ’ਤੇ 29 ਮਾਰਚ 2023 ਨੂੰ ਸਵੇਰੇ 10:30 ਵਜੇ ਤੱਕ ਜਮ੍ਹਾਂ ਕਰਵਾ ਦੇਣ। ਉਨ੍ਹਾਂ ਦੱਸਿਆ ਕਿ ਅਸਫਲ ਬੋਲੀਕਾਰਾਂ ਦੀ ਬਿਆਨਾ ਰਕਮ ਉਸੇ ਦਿਨ ਵਾਪਸ ਕਰ ਦਿੱਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਅਦਾਲਤ ਦੀ ਵੈਬਸਾਈਟ https://ecourts.gov.in/hoshiarpur/ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here