Thursday, October 29, 2026
Home Punjab ਜ਼ਿਲ੍ਹੇ ਦੀਆਂ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

ਜ਼ਿਲ੍ਹੇ ਦੀਆਂ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

ਪਟਿਆਲਾ, (ਦ ਸਟੈਲਰ ਨਿਊਜ਼): ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ ‘ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ ‘ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ ‘ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ ‘ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ।

Advertisements

ਇਸ ਮੌਕੇ ਬਾਡੀ ਬਿਲਡਿੰਗ ‘ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ ‘ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ।  ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ।
ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ,  ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ‘ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ ‘ਚ ਪੁੱਜਣ ਲਈ ਧੰਨਵਾਦ ਕੀਤਾ।

LEAVE A REPLY

Please enter your comment!
Please enter your name here