ਡੀਸੀ ਜਲੰਧਰ ਵਲੋਂ ਕੈਨੇਡਾ ਤੋਂ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਕੈਨੇਡਾ ਤੋਂ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਉਕਤ ਇਮੀਗ੍ਰੇਸ਼ਨ ਦਫ਼ਤਰ ਦੇ ਮਾਲਕ ਖ਼ਿਲਾਫ਼ ਨੋਟਿਸ ਜਾਰੀ ਕਰਕੇ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ। ਨੋਟਿਸ ‘ਚ ਸਾਫ਼ ਤੌਰ ‘ਤੇ ਲਿਖਿਆ ਗਿਆ ਹੈ ਕਿ 20 ਤਾਰੀਖ਼ ਤੱਕ ਆਪਣਾ ਸਪੱਸ਼ਟੀਕਰਨ ਦਿਓ।

Advertisements

ਇਸ ਸਬੰਧੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਸਪੱਸ਼ਟੀਕਰਨ 20 ਤਾਰੀਖ਼ ਤਕ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਆਪ ਪੇਸ਼ ਕਰੋ ਕਿ ਕਿਉਂ ਨਾ ਉਕਤ ਕਾਰਨਾਂ ਕਰਕੇ ਤੁਹਾਡਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ।

LEAVE A REPLY

Please enter your comment!
Please enter your name here