ਨਰਮੇ ਹੇਠ ਰਕਬਾ ਵਧਾਉਣ ਲਈ ਉਪਰਾਲੇ ਸ਼ੁਰੂ, ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ

ਫਾਜਿ਼ਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਨਰਮੇ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਉਪਰਾਲੇ ਸ਼ੁਰੂ ਹੋ ਗਏ ਹਨ। ਇਸ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਪਿੱਛਲੇ ਸਾਲ ਦੇ 96 ਹਜਾਰ ਹੈਕਟੇਅਰ ਦੇ ਮੁਕਾਬਲੇ 105 ਹਜਾਰ ਹੈਕਟੇਅਰ ਰਕਬਾ ਨਰਮੇ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਲਈ ਨਰਮੇ ਵਾਲੇ ਪਿੰਡਾਂ ਵਿਚ ਕਿਸਾਨਾਂ ਤੱਕ ਜਿਆਦਾ ਤੋਂ ਜਿਆਦਾ ਤਕਨੀਕੀ ਜਾਣਕਾਰੀ ਪੁੱਜਦੀ ਕਰਨ ਲਈ ਖੇਤੀ ਵਿਭਾਗ ਵੱਲੋਂ ਕਿਸਾਨ ਮਿੱਤਰ ਭਰਤੀ ਕੀਤੇ ਜਾ ਰਹੇ ਹਨ ਉਥੇ ਹੀ ਕਿਸਾਨਾਂ ਨੂੰ ਨਰਮੇ ਦੇ ਬੀਜ ਤੇ ਸਬਸਿਡੀ ਵੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਰਮੇ ਵਾਲੇ ਪਿੰਡਾਂ ਵਿਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਨਰਮੇ ਦੀਆਂ ਛਟੀਆਂ ਨੂੰ ਨਸ਼ਟ ਕਰਵਾਇਆ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਨਰਮੇ ਦੀਆਂ ਪੁਰਾਣੀਆਂ ਛਟੀਆਂ ਵਿਚ ਗੁਲਾਬੀ ਸੂੰਡੀ ਦਾ ਲਾਰਵਾ ਲੁਕਿਆ ਹੋਇਆ ਜ਼ੋ ਕਿ ਆਉਣ ਵਾਲੀ ਫਸਲ ਤੇ ਹਮਲਾ ਕਰ ਸਕਦਾ ਹੈ। ਇਸ ਲਈ ਤੁੰਰਤ ਇਹ ਛਟੀਆਂ ਨਸ਼ਟ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਪਈਆਂ ਛਟੀਆਂ ਨੂੰ ਚੰਗੀ ਤਰਾਂ ਝਾੜ ਕੇ ਘਰ ਲੈ ਆਊਣ ਤੇ ਜ਼ੋ ਝਾੜਨ ਨਾਲ ਨੀਚੇ ਪੁਰਾਣੇ ਟੀਂਡੇ ਸਿੱਕਰੀਆਂ ਪੱਤੇ ਆਦਿ ਬਚਣ ਉਸਨੂੰ ਅੱਗ ਲਗਾ ਕੇ ਨਸ਼ਟ ਕਰ ਦੇਣ ਕਿਉਂਕਿ ਉਸੇ ਵਿਚ ਸੂੰਡੀ ਦਾ ਲਾਰਵਾ ਹੈ। ਡਿਪਟੀ ਕਮਿਸ਼ਨਰ ਨੇ ਸਿੰਚਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪਹਿਲੀ ਅਪ੍ਰੈਲ ਤੋਂ ਨਹਿਰਾਂ ਵਿਚ ਕਿਸਾਨਾਂ ਨੂੰ ਨਰਮੇ ਲਈ ਪਾਣੀ ਦਿੱਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਨਹਿਰਾਂ ਦੀ ਸਫਾਈ ਜਾਂ ਨਦੀਨ ਮਾਰੋ ਮੁਹਿੰਮ ਲਈ ਮੰਗ ਅਨੁਸਾਰ ਮਗਨਰੇਗਾ ਕਰਮੀ ਮੁਹਈਆ ਕਰਵਾਏ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਸਰਵਨ ਸਿੰਘ ਨੇ ਦੱਸਿਆ ਕਿ ਵਿਭਾਗ ਹੁਣ ਤੱਕ ਪਿੰਡ ਪੱਧਰ ਤੇ 216 ਕਿਸਾਨ ਸਿਖਲਾਈ ਕੈਂਪ ਲਗਾ ਚੁੱਕਾ ਹੈ ਅਤੇ ਪਿੰਡਾਂ ਦੀਆਂ ਸਾਂਝੀਆਂ ਥਾਂਵਾਂ ਤੇ ਨੋਟਿਸ ਬੋਰਡ ਵੀ ਲਗਾਏ ਜਾਣਗੇ ਜਿੱਥੇ ਕਿਸਾਨਾਂ ਨੂੰ ਫਸਲਾਂ ਸਬੰਧੀ ਜਾਣਕਾਰੀ ਚਸਪਾ ਕੀਤੀ ਜਾਇਆ ਕਰੇਗੀ। ਇਸ ਤੋਂ ਬਿਨ੍ਹਾਂ ਨਰਮੇ ਦੇ ਬੀਜਾਂ ਦੀ ਜਾਂਚ ਲਈ ਫਲਾਇੰਗ ਸੁਕੈਡ ਗਠਿਤ ਕਰ ਦਿੱਤਾ ਗਏ ਹਨ ਜਦ ਕਿ ਨਰਮੇ ਦੀਆਂ ਜਿਨਿੰਗ ਮਿੱਲਾਂ ਵਿਚੋਂ ਗੁਲਾਬੀ ਸੁੰਡੀ ਦਾ ਲਾਰਵਾ ਬਾਹਰ ਨਾ ਆਵੇ ਇਸ ਲਈ ਵੀ ਤਿੰਨ ਨਿਗਰਾਨ ਟੀਮਾਂ ਲਗਾਈਆਂ ਗਈਆਂ ਹਨ। ਬੈਠਕ ਵਿਚ ਐਸਡੀਐਮ ਨਿਕਾਸ ਖੀਂਚੜ, ਡੀਡੀਪੀਓ ਸੰਜੀਵ ਕੁਮਾਰ, ਐਚਡੀਓ ਸੋਪਤ ਰਾਮ ਸਹਾਰਨ, ਏਡੀਓ ਮਮਤਾ ਅਤੇ ਵਿੱਕੀ ਕੁਮਾਰ, ਜਿ਼ਲ੍ਹਾ ਮੰਡੀ ਅਫ਼ਸਰ ਦਵਿੰਦਰ ਸਿੰਘ ਆਦਿ ਵੀ ਹਾਜਰ ਸਨ।

LEAVE A REPLY

Please enter your comment!
Please enter your name here