ਖੇਡਾਂ ਵਿਦਿਆਰਥੀਆਂ ਵਿੱਚ ਚੰਗੀ ਸਿਹਤ ਅਤੇ ਅਨੁਸ਼ਾਸਨ ਪੈਦਾ ਕਰਦੀਆਂ ਹਨ : ਪ੍ਰਿਸੀਪਲ ਰਚਨਾ ਕੌਰ।   

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਡਿਤ ਜਗਤ ਰਾਮ ਸਰਕਾਰ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ 54ਵਾਂ ਸਲਾਨਾ ਅਥਲੈਟਿਕਸ ਖੇਡ ਸਮਾਰੋਹ ਕਰਵਾਇਆ ਗਿਆ । ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਰਚਨਾ ਕੌਰ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।  ਖੇਡ ਸਮਾਰੋਹ ਦੀ ਅਰੰਭਤਾ ਦੀ ਵਿਦਿਆਰਥੀਆਂ ਦੇ ਮਾਰਚ ਪਾਸ  ਤੋਂ ਹੋਈ ਅਤੇ ਪ੍ਰਿਸੀਪਲ ਰਚਨਾ ਕੌਰ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਜਿਥੇ ਚੰਗੀ ਸਿਹਤ ਲਈ ਬਹੁਤ ਹੀ ਲਾਹੇਵੰਦ ਹਨ ਉਥੇ ਖੇਡਾਂ ਜ਼ਿਦੰਗੀ ਵਿੱਚ  ਅਨੁਸ਼ਾਸਨ ਵਿੱਚ ਰਹਿਣ ਲਈ ਵੀ ਪ੍ਰੇਰਿਤ ਕਰਦੀਆਂ ਹਨ । ਉਨ੍ਹਾਂ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ  ਵਿਦਿਆਰਥੀਆਂ ਨੂੰ ਮੁਬਾਰਕਬਾਦ ਵੀ ਦਿੱਤੀ ।

Advertisements

   ਇਨਾਂ ਅਥਲੈਟਿਕਸ ਖੇਡਾਂ ਵਿੱਚ 100, 200,400,800,1000,1500 ਮੀਟਰ ਦੌੜਾਂ, ਲੰਬੀ ਛਾਲ , ਡਇੱਸਕਸ ਥਰੋਅ, ਰੱਸਾਕਸ਼ੀ ਅਤੇ ਗੋਲਾ ਸੁੱਟਣਾ ਆਦਿ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਕਾਲਜ ਦੇ  ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਰੱਸਾਕਸ਼ੀ ਦੇ ਦਿਲਚਸਪ ਮੁਕਾਬਲਿਆਂ ਵਿੱਚ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵਿੱਚ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ਦੌਰਾਨ  ਲੜਕੀਆਂ ਵਿਚੋਂ  ਰਾਜਵਿੰਦਰ ਲੜਕਿਆਂ ਵਿੱਚੋਂ ਰਣਵੀਰ ਸਿੰਘ ਨੂੰ ਇਸ ਸਲਾਨਾ ਅਥਲੈਟਿਕਸ ਖੇਡ ਮੁਕਾਬਲਿਆਂ ਦੇ ਬੈਸਟ ਖਿਡਾਰੀ ਐਲਾਨਿਆ ਗਿਆ। ਇਸ ਮੌਕੇ ਤੇ ਕਾਲਜ ਦੀ ਖੇਡਾਂ ਸਬੰਧੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਸਵਰਨ ਸਿੰਘ ਨੇ ਸਹਿਯੋਗ ਲਈ ਸਮੂਹ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ।

LEAVE A REPLY

Please enter your comment!
Please enter your name here