ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਨੇ ਕੀਤੀ ਪਬਲਿਕ ਮੀਟਿੰਗ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਇੱਕ ਪਬਲਿਕ ਮੀਟਿੰਗ ਜਿਲ਼੍ਹਾ ਪੁਲਿਸ ਦਫਤਰ ਗੁਰਦਾਸਪੁਰ ਵਿੱਚ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਦੀ ਚੇਅਰਮੈਨਸ਼ਿਪ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐਸ.ਪੀ.ਸਿਟੀ ਗੁਰਦਾਸਪੁਰ ਅਤੇ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਗੁਰਦਾਸਪੁਰ ਤੋਂ ਇਲਾਵਾ ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ਤੋਂ ਪਬਲਿਕ ਦੇ ਨੁਮਾਇਦੇ ਹਾਜ਼ਰ ਹੋਏ। ਸਮੂਹ ਪਬਲਿਕ ਨੁਮਾਇੰਦਿਆਂ ਨੇ ਇਸ ਮੀਟਿੰਗ ਵਿੱਚ ਦੱਸਿਆ ਕਿ ਉਹਨਾਂ ਦੇ ਇਲਾਕੇ ਵਿੱਚ ਇਸ ਵੇਲੇ ਬਿਲਕੁਲ ਸ਼ਾਂਤ ਮਹੌਲ ਹੈ ਕਿਸੇ ਤਰਾਂ ਦੀ ਕੋਈ ਅਫਵਾਹ ਨਹੀਂ ਹੈ ਅਤੇ ਅੱਗੇ ਤੋਂ ਵੀ ਇਸ ਮਹੌਲ ਨੂੰ ਸ਼ਾਂਤਮਈ ਬਣਾਈ ਰੱਖਣ ਵਿੱਚ ਉਹ ਪੁਲਿਸ ਨਾਲ ਸਹਿਯੋਗ ਕਰਦੇ ਰਹਿਣਗੇ। ਪੁਲਿਸ ਵਿਭਾਗ ਵੱਲੋਂ ਵੀ ਸਲਾਘਾਯੋਗ ਕੰਮ ਕੀਤੇ ਜਾ ਰਹੇ ਹਨ ਜਿਸ ਕਰਕੇ ਪੂਰੇ ਗੁਰਦਾਸਪੁਰ ਵਿੱਚ ਇਸ ਸਮੇਂ ਸ਼ਾਂਤੀ ਦਾ ਮਾਹੌਲ ਹੈ। ਮਾਨਯੋਗ ਐਸ.ਐਸ.ਪੀ.ਗੁਰਦਾਸਪੁਰ ਵੱਲੋਂ ਵੀ ਇਹਨਾਂ ਪਬਲਿਕ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਹਾ ਗਿਆ ਕਿ ਸੋਸਲ ਮੀਡੀਆ ਤੇ ਕੋਈ ਵੀ ਅਫਵਾਹ ਫੈਲਾਉਣ ਦੀ ਕੋਸ਼ਿਸ ਕਰਦਾ ਹੈ ਤਾਂ ਉਸ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਆਪਣੇ ਬੱਚਿਆਂ ਨੂੰ ਇਹਨਾਂ ਅਫਵਾਹਾਂ ਤੋਂ ਦੂਰ ਰਹਿਣ ਦੀ ਸਲਾਹ ਦੇਣ ਲਈ ਕਿਹਾ ਗਿਆ।

Advertisements

ਜੇਕਰ ਕੋਈ ਵਿਅਕਤੀ ਕਿਸੇ ਕਿਸਮ ਦੀ ਵੀ ਅਫਵਾਹ ਫੈਲਾਉਣ ਦੀ ਕੋਸ਼ਿਸ ਕਰਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਕਰ ਕੋਈ ਵੀ ਬੱਚਾ/ਨੌਜਵਾਨ ਵਿਅਕਤੀ ਗਲਤੀ ਨਾਲ ਕਿਸੇ ਸਮਾਜ ਵਿਰੋਧੀ ਅਨਸਰ ਦੇ ਝਾਂਸੇ ਵਿੱਚ ਆ ਜਾਂਦਾ ਹੈ ਤਾਂ ਉਸਦਾ ਕੈਰੀਅਰ ਖਰਾਬ ਹੋ ਜਾਵੇਗਾ ਪੁਲਿਸ ਰਿਕਾਰਡ ਵਿੱਚ ਜੇਕਰ ਕੋਈ ਵਿਅਕਤੀ ਆ ਜਾਂਦਾ ਹੈ ਤਾਂ ਆਪਣੀ ਜਿੰਦਗੀ ਵਿੱਚ ਸਫਲ ਵਿਅਕਤੀ ਨਹੀਂ ਬਣ ਸਕਦਾ। ਮਾਨਯੋਗ ਐਸ.ਐਸ.ਪੀ.ਗੁਰਦਾਸਪੁਰ ਵੱਲੋਂ ਮੀਟਿੰਗ ਵਿੱਚ ਸ਼ਾਮਿਲ ਵਿਅਕਤੀਆਂ ਦੇ ਪੁਲਿਸ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਅੱਗੇ ਤੋਂ ਵੀ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ ਗਈ। ਇਹਨਾਂ ਵਿਅਕਤੀਆਂ ਵੱਲੋਂ ਮੀਟਿੰਗ ਦੌਰਾਨ ਦਿੱਤੇ ਗਏ ਸੁਝਾਓ ਨੋਟ ਕੀਤੇ ਗਏ ਅਤੇ ਕਾਨੰਨੂ ਮੁਤਬਿਕ ਉਹਨਾਂ ਨੂੰ ਲਾਗੂ ਕਰਨ ਦਾ ਵੀ ਭਰੋਸਾ ਦਿੱਤਾ ਗਿਆ।

LEAVE A REPLY

Please enter your comment!
Please enter your name here