ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ ‘ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਐਲ.ਐਂਡ. ਟੀ ਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਈਪ ਲਾਇਨਾਂ ਵਿਛਾਉਣ ਕਰਕੇ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਕੰਮ ਕਰ ਰਹੀਆਂ 5 ਟੀਮਾਂ ਨੂੰ ਵਧਾ ਕੇ 15 ਟੀਮਾਂ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਸੜਕਾਂ ਦੀ ਮੁਰੰਮਤ ਦੀ ਕਰਕੇ ਦਰਪੇਸ਼ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਸਾਕਸ਼ੀ ਸਾਹਨੀ ਨੇ ਇਸ ਕੰਮ ਦੀ ਦੇਖ-ਰੇਖ ਕਰ ਰਹੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਯੁਗਲ ਕਿਸ਼ੋਰ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਸੁਖਦੇਵ ਝਾਅ ਨੂੰ ਹਦਾਇਤ ਕੀਤੀ ਕਿ ਜਲ ਦੀ ਪੂਰਤੀ ਲਈ ਨਵੀਆਂ ਪਾਈਪ ਲਾਇਨਾਂ ਵਿਛਾਉਣ ਬਾਅਦ ਟੁੱਟੀਆਂ ਸੜਕਾਂ ਦੀ ਮੁਰੰਮਤ ਨਾਲੋ-ਨਾਲ ਕਰਵਾਉਣ ਸਮੇਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਸੈਲ ਨੂੰ ਹੋਰ ਕਾਰਗਰ ਬਣਾਇਆ ਜਾਵੇ। ਇਸ ‘ਤੇ ਕੰਪਨੀ ਦੇ ਨੁਮਾਇੰਦੇ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਲਈ ਇੱਕ ਹੈਲਪਲਾਈਨ ਨੰਬਰ 99151-49866 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਆਮ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Advertisements

ਸੜਕਾਂ ਦੀ ਮੁਰੰਮਤ ਲਈ ਹੈਲਪਲਾਈਨ ਨੰਬਰ 9915149866 ‘ਤੇ ਸ਼ਿਕਾਇਤ ਕਰ ਸਕਦੇ ਹਨ ਸ਼ਹਿਰ ਵਾਸੀ:ਸਾਕਸ਼ੀ ਸਾਹਨੀ

ਮੀਟਿੰਗ ‘ਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ (ਆਨ-ਲਾਈਨ) ਤੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਤੋਂ ਇਲਾਵਾ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਤੇ ਗੁਰਪ੍ਰੀਤ ਵਾਲੀਆ ਵੀ ਮੌਜੂਦ ਸਨ। ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 312 ਕਿਲੋਮੀਟਰ ਪਾਇਪ ਲਾਈਨ ਵਿਛਾਈ ਜਾਣੀ ਹੈ, ਜਿਸ ‘ਚੋਂ 66 ਕਿਲੋਮੀਟਰ ਦੇ ਕਰੀਬ ਪਾਇਪਲਾਈਨ ਵਿਛਾਈ ਜਾ ਚੁੱਕੀ ਹੈ ਅਤੇ 20 ਕਿਲੋਮੀਟਰ ਪਾਈਪ ਲਾਈਨ ਵਾਲੀਆਂ ਸੜਕਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ, ਬਾਕੀ ਰਹਿ ਗਈ 46 ਕਿਲੋਮੀਟਰ ਨੂੰ ਆਵਾਜਾਈ ਲਈ ਚਾਲੂ ਕਰ ਦਿੱਤਾ ਗਿਆ ਹੈ। ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਇਸ ਕੰਮ ‘ਚ ਤੇਜੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਹੜੀਆਂ ਸੜਕਾਂ ਅਜੇ ਮੁਰੰਮਤ ਹੋਣ ਵਾਲੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਠੀਕ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਜਿਸ ਥਾਂ ‘ਤੇ ਲੋਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਉਸਦਾ ਵੀ ਨਿਪਟਾਰਾ ਤੁਰੰਤ ਕਰਵਾਇਆ ਜਾਵੇ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੀ ਭਵਿਖੀ ਜੀਵਨ ਰੇਖਾ ਮੰਨੇ ਜਾਂਦੇ ਇਸ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਯੋਜਨਾ ਤਹਿਤ ਸ਼ੁੱਧੀਕਰਨ ਪਲਾਂਟ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ਵਚਨਬੱਧ ਹੈ, ਇਸ ਲਈ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

LEAVE A REPLY

Please enter your comment!
Please enter your name here