ਅੰਮ੍ਰਿਤਪਾਲ ਮਾਮਲੇ ਵਿੱਚ ਐਨਆਈਏ ਦੀ ਐਂਟਰੀ, ਅੱਠ ਟੀਮਾਂ ਪੁੱਜੀਆਂ ਪੰਜਾਬ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਅੰਮ੍ਰਿਤਪਾਲ ਉੱਤੇ NSA ਲਗਾਇਆ ਗਿਆ ਹੈ। ਇਸਦੀ ਜਾਣਕਾਰੀ ਪੁਲਿਸ ਨੇ ਹਾਈਕੋਰਟ ਵਿੱਚ ਦਿੱਤੀ ਹੈ। ਹਾਲਾਕਿ ਪੁਲਿਸ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਫਰਾਰ ਹੈ। ਦੱਸ ਦਈਏ ਕਿ ਐਨਐਸਏ ਇੱਕ ਸਖਤ ਕਾਨੂੰਨ ਹੈ ਅਤੇ ਪੰਜਾਬ ਪੁਲਿਸ ਅੰਮ੍ਰਿਤਪਾਲ ਦੀ ਗਿ੍ਰਫਤਾਰੀ ਲਈ ਥਾਂ-ਥਾਂ ਤੇ ਛਾਪੇਮਾਰੀ ਕਰ ਰਹੀ ਹੈ।

Advertisements

ਮਿਲੀ ਜਾਣਕਾਰੀ ਦੇ ਅਨੁਸਾਰ, ਪੰਜਾਬ ਵਿੱਚ ਐਨਆਈਏ ਦੀਆ ਅੱਠ ਟੀਮਾਂ ਪਹੁੰਚ ਚੁੱਕੀਆ ਹਨ ਅਤੇ ਇਹਨਾਂ ਟੀਮਾਂ ਨੇ ਪੰਜਾਬ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਦਿੱਤਾ ਹੈ।

LEAVE A REPLY

Please enter your comment!
Please enter your name here