Thursday, October 22, 2026
Home Chandigarh ਇੰਟਰਨੈਟ ਸੇਵਾ ਸ਼ੁਰੂ ਕਰਨ ਦੇੇ ਹੁਕਮ ਜਾਰੀ, ਇਹਨਾਂ ਜ਼ਿਲਿ੍ਹਆਂ ਵਿੱਚ 23 ਮਾਰਚ...

ਇੰਟਰਨੈਟ ਸੇਵਾ ਸ਼ੁਰੂ ਕਰਨ ਦੇੇ ਹੁਕਮ ਜਾਰੀ, ਇਹਨਾਂ ਜ਼ਿਲਿ੍ਹਆਂ ਵਿੱਚ 23 ਮਾਰਚ ਤੱਕ ਰਹੇਗਾ ਬੰਦ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਵਿਚ ਪਿਛਲੇ 3 ਦਿਨਾਂ ਤੋਂ ਬੰਦ ਪਈ ਇੰਟਰਨੈੱਟ ਸੇਵਾ ਅੱਜ ਤੋਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਮੰਗਲਵਾਰ ਦੁਪਹਿਰ 12 ਵਜੇ ਤੋਂ ਪੰਜਾਬ ਵਿਚ ਇੰਟਰਨੈੱਟ ਸੇਵਾ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ, ਮੋਹਾਲੀ ਜ਼ਿਲ੍ਹਿਆਂ ਅਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਕੁਝ ਹਿੱਸਿਆਂ ‘ਚ 23 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹੇਗੀ।

Advertisements

ਇਸਤੋਂ ਇਲਾਵਾ ਜ਼ਿਆਦਾਤਰ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਅੰਮ੍ਰਿਤਪਾਲ ਸਿੰਘ ਖਿਲਾਫ ਚਲਾਈ ਜਾ ਰਹੀ ਮੁਹਿੰਮ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦਾ ਹਵਾਲਾ ਦਿੰਦਿਆਂ ਸੂਬੇ ਭਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ।

LEAVE A REPLY

Please enter your comment!
Please enter your name here