Sunday, October 25, 2026
Home Chandigarh ਅੰਮ੍ਰਿਤਪਾਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

ਅੰਮ੍ਰਿਤਪਾਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਸਰਕਾਰ ਵੱਲੋ ਅੰਮ੍ਰਿਤਪਾਲ ਮਾਮਲੇ ਵਿੱਚ ਲਗਾਤਾਰ ਜਾਂਚ ਸ਼ੁਰੂ ਹੈ। ਅੰਮ੍ਰਿਤਪਾਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਅਦਾਲਤ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਉਤੇ ਐਨਐਸਏ ਲਗਾਇਆ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਖਿਲਾਫ ਪੁਲਿਸ ਨੇ ਇਸੇ ਦਿਨ ਹੀ ਗ੍ਰਿਫਤਾਰੀ ਮੁਹਿੰਮ ਚਲਾਈ ਗਈ ਸੀ।

Advertisements

ਪਰ ਅਜੇ ਤੱਕ ਅੰਮ੍ਰਿਤਪਾਲ ਪੁਲਿਸ ਦੇ ਹੱਥ ਨਹੀਂ ਲੱਗਾ। ਉਸ ਦੇ ਸਾਥੀਆਂ ਦੀਆਂ ਧੜਾ-ਧੜ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਪਾਲ ਦੀ ਗਿ੍ਰਫਤਾਰੀ ਨੂੰ ਲੈ ਕੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਧਰ, ਹੁਣ N91 ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here