ਫਾਜ਼ਿਲਕਾ ਵਿੱਚ ਪਸ਼ੂ ਪਾਲਣ ਵਿਭਾਗ ਵੱਲੋਂ ਕੀਤਾ ਜਾ ਚੁੱਕਾ 1,09,800 ਗਾਵਾਂ ਦਾ ਟੀਕਾਕਰਨ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ’ਚ ਲੰਪੀ ਸਕਿਨ ਬੀਮਾਰੀ ਤੋਂ ਪਸ਼ੂਆਂ ਦੇ ਬਚਾਅ ਲਈ 15 ਫ਼ਰਵਰੀ ਤੋਂ ਮੁਹਿੰਮ ਵਿੱਢੀ ਸੀ ਜੋ ਕਿ 15 ਅਪ੍ਰੈਲ ਤੱਕ ਜਾਰੀ ਰਹੇਗੀ। ਇਸ ਮੁਹਿੰਮ ਅਧੀਨ ਜ਼ਿਲ੍ਹੇ ਦੀਆਂ 1 ਲੱਖ 50 ਹਜਾਰ ਗਾਵਾਂ ਦਾ ਟੀਕਾਕਰਨ ਕੀਤਾ ਜਾਣਾ ਹੈ।

Advertisements

ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਬੀਮਾਰੀ ਤੋਂ ਬਚਾਅ ਲਈ ਹੁਣ ਤੱਕ 1, 09, 800 ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਨੂੰ 1, 50, 000 ਹਜ਼ਾਰ ਖੁਰਾਕਾਂ ਵੈਕਸੀਨ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਟੀਕਾਕਰਨ ਲਈ 35 ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਸਟਾਫ ਵੱਲੋਂ ਇਹ ਵੈਕਸੀਨ ਬਿਲਕੁਲ ਮੁਫਤ ਘਰ-ਘਰ ਜਾ ਕੇ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਤੇ ਟੀਚੇ ਨੂੰ ਪੂਰਾ ਕਰਨ ਲਈ ਮੁਹਿੰਮ ਅਜੇ ਵੀ ਜਾਰੀ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਰਹਿੰਦੀਆਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਨੂੰ ਵੈਕਸੀਨੇਸ਼ਨ ਲਈ ਸਹਿਯੋਗ ਦਿੱਤਾ ਜਾਵੇ ਤੇ ਗਾਵਾਂ ਨੂੰ ਵੈਕਸੀਨੇਸ਼ਨ ਲਗਵਾ ਕੇ ਲੰਪੀ ਸਕਿਨ ਬਿਮਾਰੀ ਤੋਂ ਸੁਰੱਖਿਆ ਰਖਿਆ ਜਾਵੇ।

LEAVE A REPLY

Please enter your comment!
Please enter your name here