ਐੱਸ.ਡੀ.ਐੱਮ. ਪਰਮਪ੍ਰੀਤ ਗੁਰਾਇਆ ਨੇ ਕਾਨੂੰਨ ਵਿਵਸਥਾ ਦਾ ਜਾਇਜਾ ਲੈਣ ਲਈ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦਾ ਜਾਇਜਾ ਲਿਆ ਗਿਆ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਸ਼ੇਸ਼ ਚੌਕਸੀ ਵਰਤਣ ਅਤੇ ਸੋਸ਼ਲ ਮੀਡੀਆ ਉੱਪਰ ਖਾਸ ਨਜ਼ਰ ਰੱਖਣ। ਐੱਸ.ਡੀ.ਐੱਮ. ਦੀਨਾਨਗਰ ਸ. ਗੁਰਾਇਆ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਯਕੀਨ ਨਾ ਕਰਨ ਅਤੇ ਕਿਸੇ ਵੀ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਅਜਿਹੇ ਹੀ ਕਿਸੇ ਹੋਰ ਸਾਧਨ ਰਾਹੀ ਬਿਨ੍ਹਾਂ ਤੱਥਾਂ ਤੋਂ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਸਾਂਤੀ ਬਣਾਈ ਰੱਖਣਾ ਹਰੇਕ ਸਮੂਹ ਲੋਕਾਂ ਦੀ ਨੈਤਿਕ ਜਿੰਮੇਵਾਰੀ ਹੈ, ਜਿਸਦੇ ਲਈ ਸਾਨੂੰ ਆਪਣੇ ਆਲੇ-ਦੁਆਲੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਫੈਲਾਉਣ ਤੋਂ ਸੁਚੇਤ ਕਰਨਾ ਚਾਹੀਦਾ ਹੈ।

Advertisements

ਉਨ੍ਹਾਂ ਕਿਹਾ ਕਿ ਤਹਿਸੀਲ ਦੀਨਾਨਗਰ ਵਿੱਚ ਡਰ ਜਾਂ ਭੈਅ ਵਾਲੀ ਕੋਈ ਵੀ ਸਥਿਤੀ ਨਹੀਂ ਹੈ ਅਤੇ ਜਨ ਜੀਵਨ ਆਮ ਵਾਂਗ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਏਕਤਾ ਵਿੱਚ ਹੀ ਅਨੇਕਤਾ ਹੈ ਤੇ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕੋਈ ਵੀ ਧਰਮ ਕਿਸੇ ਵੀ ਧਰਮ ਨਾਲ ਵੈਰ-ਵਿਰੋਧਤਾ ਰੱਖਣੀ ਨਹੀਂ ਸਿਖਾਉਂਦਾ। ਉਨ੍ਹਾਂ ਜੇਕਰ ਇਸ ਮਾਮਲੇ ਵਿੱਚ ਕੋਈ ਵੀ ਗੈਰ ਸਮਾਜਿਕ ਅਨਸਰ ਗੁੰਮਰਾਹਕੁੰਨ ਪ੍ਰਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ।

LEAVE A REPLY

Please enter your comment!
Please enter your name here