ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਬੱਸੀ ਵਜੀਦ ਵਿਖੇ ਲਗਾਇਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ

ਹੁਸ਼ਿਆਰਪੁਰ,(ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਉਨ੍ਹਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪਹੁੰਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਜਨਤਕ ਸ਼ਿਕਾਇਤ ਨਿਵਾਰਨ ਕੈਂਪਾਂ ਦੀ ਲੜੀ ਤਹਿਤ ਅੱਜ ਉਪ ਮੰਡਲ ਹੁਸ਼ਿਆਰਪੁਰ ਦੇ ਬਲਾਕ ਭੂੰਗਾ ਅਧੀਨ ਆਉਂਦੇ ਪਿੰਡ ਬੱਸੀ ਵਜੀਦ ਵਿਖੇ ਉਪ ਮੰਡਲ ਮੈਜਿਸਟਰੇਟ ਪ੍ਰੀਤਇੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਇਕ ਵਿਸ਼ਾਲ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ।

Advertisements

ਇਸ ਕੈਂਪ ਵਿਚ ਪਿੰਡ ਬੱਸੀ ਵਜੀਦ ਤੋਂ ਇਲਾਵਾ ਨੇੜੇ ਦੇ ਪਿੰਡਾਂ ਖੇਪੜਾਂ, ਲਾਲਪੁਰ, ਫਤਹਿਪੁਰ, ਬੱਸੀ ਬਾਬੂ ਖਾਂ, ਬੱਸੀ ਕਾਲੇ ਖਾਂ, ਬੱਸੀ ਬੱਲੋਂ, ਕਾਹਲਵਾਂ, ਭਟੋਲੀਆਂ, ਨੌਸ਼ਹਿਰਾ, ਕਬੀਰਪੁਰ ਅਤੇ ਡੱਲੇਵਾਲ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਵਿਚ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਰਿਹਾ ਹੈ, ਤਾਂ ਜੋ ਉਨ੍ਹਾਂ ਦਾ ਯੋਗ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here