ਡਿਪਟੀ ਕਮਿਸਨਰ ਨੇ ਪਿੰਡ ਕੋਟ ਵਿਖੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

????????????????????????????????????

ਪਠਾਨਕੋਟ ,(ਦ ਸਟੈਲਰ ਨਿਊਜ਼)। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੋਕੇ ਤੇ ਊਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ ਨਾਲ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਵੀ ਮੂਹਿੰਮ ਸੁਰੂ ਕੀਤੀ ਹੈ ਜਿਸ ਅਧੀਨ ਪਿਛਲੇ ਮਹੀਨਿਆਂ ਤੋਂ ਹਰ ਅਧਿਕਾਰੀ ਇੱਕ ਮਹੀਨੇ ਵਿੱਚ ਕਰੀਬ 2 ਤੋਂ ਚਾਰ ਪਿੰਡਾਂ ਦਾ ਦੋਰਾ ਕਰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ, ਮੋਕੇ ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਦੀਆਂ ਸਮੱਸਿਆਵਾਂ ਮੋਕੇ ਤੇ ਹੱਲ ਨਾ ਹੋ ਸਕਦੀਆਂ ਹੋਣ ਉਨ੍ਹਾਂ ਨੂੰ ਸਮਾਂ ਦੇ ਕੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਅਪਣੇ ਦਫਤਰਾਂ ਵਿੱਚ ਸਮੱਸਿਆਵਾਂ ਦਾ ਹੱਲ ਕਰਦੇ ਹਨ ।

Advertisements

ਇਸ ਪ੍ਰੋਗਰਾਮ ਅਧੀਨ ਅੱਜ ਉਨ੍ਹਾਂ ਵੱਲੋਂ ਧਾਰ ਬਲਾਕ ਦੇ ਪਿੰਡ ਕੋਟ ਵਿਖੇ ਵਿਸੇਸ ਦੋਰਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਨਰਲ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਸੂਖਚੈਨ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਬਲਜੀਤ ਸਿੰਘ ਸੋਹੀ ਬੀ.ਡੀ.ਪੀ.ਓ. ਧਾਰ ਕਲ੍ਹਾ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ, ਗੁਰਪ੍ਰੀਤ ਸਿੰਘ ਜਿਲ੍ਹਾ ਭੂਮੀ ਰੱਖਿਆ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਜਿਕਰਯੋਗ ਹੈ ਕਿ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਪਹਿਲਾ ਪਿੰਡ ਕੋਟ ਵਿੱਚ ਕੁਦਰਤੀ ਜਲ ਸਰੋਤਾਂ ਬਾਊਲੀਆਂ ਦਾ ਜਾਇਜਾ ਲਿਆ ਅਤੇ ਪਿੰਡ ਕੋਟ ਨੂੰ ਜਾਣ ਵਾਲੀ ਸੜਕ ਆਦਿ ਦਾ ਜਾਇਜਾ ਲਿਆ। ਇਸ ਤੋਂ ਬਾਅਦ ਪਿੰਡ ਦੇ ਹਨੂਮਾਨ ਮੰਦਿਰ ਵਿੱਚ ਇੱਕ ਸਮਾਰੋਹ ਵਿੱਚ ਪਹੁੰਚੇ ਜਿੱਥੇ ਪਿੰਡ ਕੋਟ ਦੀ ਸਰਪੰਚ ਸ੍ਰੀਮਤੀ  ਮੀਨੂੰ ਪਠਾਨਿਆ,  ਬਲਕਾਰ ਪਠਾਨਿਆਂ ਅਤੇ ਹੋਰ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਪੰਚਾਂ ਵੱਲੋਂ ਡਿਪਟੀ ਕਮਿਸਨਰ ਅਤੇ ਹੋਰ ਜਿਲ੍ਹਾ ਅਧਿਕਾਰੀਆਂ ਦਾ ਵਿਸੇਸ ਤੋਰ ਤੇ ਸਵਾਗਤ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਊਨ੍ਹਾਂ ਦਾ ਹੱਲ ਕਰਨ ਲਈ ਵਿਸੇਸ ਮੂਹਿੰਮ ਚਲਾਈ ਗਈ ਹੈ ਜਿਸ ਅਧੀਨ ਅੱਜ ਉਹ ਅਪਣੇ ਜਿਲ੍ਹਾ ਅਧਿਕਾਰੀਆਂ ਨਾਲ ਪਿੰਡ ਕੋਟ ਵਿਖੇ ਪਹੁੰਚ ਹਨ। ਊਨ੍ਹਾਂ ਦੱਸਿਆ ਕਿ ਦੋਰੇ ਦੋਰਾਨ ਪਾਵਰਕਾੱਮ, ਪੰਚਾਇਤ ਨਾਲ ਸਬੰਧਤ, ਵਾਟਰ ਸਪਲਾਈ ਸੈਨੀਟੇਸਨ ਵਿਭਾਗ, ਭੂੱਮੀ ਰੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਸੜਕਾਂ ਦੇ ਡੰਗੇ ਨਹੀਂ ਹਨ।

ਊਨ੍ਹਾਂ ਸੜਕਾਂ ਦਾ ਜਾਇਜਾ ਲਿਆ ਜਾਵੈ ਅਤੇ ਉਨ੍ਹਾਂ ਦੀ ਰਿਪੋਰਟ ਬਣਾ ਕੇ ਜਿੱਥੇ ਜਰੂਰਤ ਹੈ ਉੱਥੇ ਡੰਗੇ ਲਗਾਉਂਣ ਦਾ ਕਾਰਜ ਸੁਰੂ ਕੀਤਾ ਜਾਵੈ, ਉਨ੍ਹਾ ਕਿਹਾ ਕਿ ਬਾਊਲੀਆਂ ਦੀ ਸੁਰੱਖਿਆ ਲਈ ਵੀ ਵਿਸੇਸ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮਿਲਦਾ ਰਹੇ।
ਲੋਕਾਂ ਵੱਲੋਂ ਸਮੱਸਿਆ ਰੱਖੀ ਗਈ ਕਿ ਪਿੰਡ ਕੋਟ ਨੂੰ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਖਸਤਾ ਹੈ ਜਿਸ ਤੇ ਡਿਪਟੀ ਕਮਿਸਨਰ ਵੱਲੋਂ ਸਬੰਧਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਲਦੀ ਤੋਂ ਜਲਦੀ ਸੜਕ ਦੀ ਰਿਪੇਅਰ ਦਾ ਕੰਮ ਸਮੇਂ ਰਹਿੰਦਿਆਂ ਸਮਾਪਤ ਕੀਤਾ ਗਿਆ। ਊਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਜਿਨ੍ਹੇ ਵੀ ਵਿਕਾਸ ਕਾਰਜ ਕੀਤੇ ਜਾਂਦੇ ਹਨ ਊਨ੍ਹਾਂ ਵਿੱਚ ਪਿੰਡ ਦੇ ਲੋਕਾਂ ਨੂੰ ਨਰੇਗਾ ਅਧੀਨ ਕੰਮ ਦਿੱਤਾ ਜਾਵੈ ਤਾਂ ਜੋ ਪਿੰਡ ਦੇ ਲੋਕਾਂ ਨੂੰ ਰੁਜਗਾਰ ਵੀ ਮਿਲ ਸਕੇ। ਇਸ ਤੋਂ ਬਾਅਦ ਊਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਮੱਟੀ ਦਾ ਦੋਰਾ ਕੀਤਾ ਗਿਆ ਅਤੇ ਆਂਗਣਬਾੜੀ ਸੈਂਟਰ ਦਾ ਵੀ ਜਾਇਜਾ ਲਿਆ। ਊਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਕਿਸੇ ਵੀ ਕੋਈ ਵੀ ਸਮੱਸਿਆ ਹੈ ਤਾਂ ਊਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੈ ਤਾਂ ਜੋ ਉਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here