ਮੁੱਖ ਮੰਤਰੀ ਮਾਨ ਕੋਲ ਪਤੀ ਦੀ ਬੇਕਸੂਰੀ ਦਾ ਮੰਗਿਆ ਸੀ ਸਬੂਤ ਪਰ ਉਹਨਾਂ ਨੇ ਫਾਇਲ ਹੀ ਕੀਤੀ ਗੁੰਮ: ਨਵਜੋਤ ਸਿੱਧੂ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਤਨੀ ਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸ਼ਬਦੀ ਵਾਰ ਕੀਤਾ ਹੈ। ਉਹਨਾਂ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ ਜਿਸ ਮਾਮਲੇ ਵਿਚ ਅੰਦਰ ਕੀਤਾ ਗਿਆ ਹੈ, ਉਸ ਵਿਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਵਾਲੇ ਵਿਅਕਤੀ ਨੂੰ ਸਾਜ਼ਿਸ਼ ਤਹਿਤ ਅੰਦਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਰੀ ਸਾਜ਼ਿਸ਼ ਰਚੀ ਗਈ ਹੈ।

Advertisements

ਦੱਸ ਦਈਏ ਕਿ ਨਵਜੋਤ ਕੌਰ ਸਿੱਧੂ ਨੂੰ ਦੂਜੀ ਸਟੇਜ ਦਾ ਕੈਂਸਰ ਡਾਇਗਨੋਜ਼ ਹੋਇਆ ਹੈ, ਜਿਸਦੇ ਇਲਾਜ ਲਈ ਡੇਰਾਬੱਸੀ ਦੇ ਨਿੱਜੀ ਹਸਪਤਾਲ ਪਹੁੰਚੇ ਸਨ। ਉਹਨਾਂ ਨੇ ਕਿਹਾ ਕਿ ਉਸਨੇ ਮੁੱਖ ਮੰਤਰੀ ਮਾਨ ਨੂੰ ਪਤੀ ਦੀ ਬੇਕਸੂਰੀ ਦਾ ਚਰਿੱਤਰ ਪ੍ਰਮਾਣ ਦੇਣ ਦੀ ਅਪੀਲ ਕੀਤੀ ਸੀ ਪਰ ਉਸਨੇ ਫਾਇਲ ਹੀ ਗੁੰਮ ਕਰ ਦਿੱਤੀ। ਅੰਮ੍ਰਿਤਪਾਲ ਸਿੰਘ ਦੇ ਮੁੱਦੇ ਉਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਸੀਂ ਇਸ ਮਸਲੇ ਉਤੇ ਸਰਕਾਰ ਦੇ ਨਾਲ ਹਾਂ, ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜੋ ਕਦਮ ਚੁੱਕਣੇ ਚਾਹੀਦੇ ਹਨ, ਉਸ ‘ਚ ਸਹਿਯੋਗ ਕਰਨਾ ਬਣਦਾ ਹੈ।

LEAVE A REPLY

Please enter your comment!
Please enter your name here