ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਗਿ੍ਰਫਤਾਰ

ਚੰਡੀਗੜ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਇੱਕ ਹੋਰ ਸਾਥੀ ਨੂੰ ਗਿ੍ਰਫਤਾਰ ਕੀਤਾ ਹੈ। ਦੱਸ ਦਈਏ ਕਿ ਇਹ ਸਾਥੀ ਦੀ ਪਹਿਚਾਣ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨਿਵਾਸੀ ਮਲੌਦ ਦੇ ਪਿੰਡ ਮਾਂਗੇਵਾਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਗੋਰਖਾ ਜੋ ਕਿ ਭਾਈ ਅੰਮ੍ਰਿਤਪਾਲ ਨਾਲ ਹੀ ਰਹਿ ਰਿਹਾ ਸੀ ਅਤੇ ਉਹ ਅਜਾਨਾਲ ਕਾਂਡ ਵਿੱਚ ਨਾਮਜ਼ਦ ਦੱਸਿਆ ਜਾ ਰਿਹਾ ਹੈ। ਗੋਰਖ ਬਾਬਾ ਅੰਮ੍ਰਿਤਪਾਲ ਦਾ ਗੰਨਮੈਨ ਬਣਕੇ ਰਹਿ ਰਿਹਾ ਸੀ।

Advertisements

ਇਸ ਤੋਂ ਪਹਿਲਾਂ ਲੁਧਿਆਣਾ ਪੁਲਿਸ ਨੇ ਬੁੱਧਵਾਰ ਨੂੰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਅੰਮ੍ਰਿਤਪਾਲ ਦੇ ਕਾਫੀ ਨੇੜਲੇ ਦੱਸੇ ਜਾਂਦੇ ਹਨ। ਇਨ੍ਹਾਂ ਦੀ ਪਛਾਣ ਹਨੀ ਸਿੰਗਲਾ, ਗੁਰਨਾਮ ਸਿੰਘ, ਸਿਮਰਨਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਵੱਜੋਂ ਹੋਈ ਹੈ।

LEAVE A REPLY

Please enter your comment!
Please enter your name here