ਅੰਮ੍ਰਿਤਪਾਲ ਹਰਿਆਣਾ ਵਿੱਚ ਦੋ ਦਿਨ ਇੱਕ ਘਰ ਵਿੱਚ ਰੁਕਿਆ, ਮਹਿਲਾ ਗਿ੍ਰਫਤਾਰ

ਚੰਡੀਗੜ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਹਰਿਆਣਾ ਵਿੱਚ ਹੋਣ ਬਾਰੇ ਚੱਲ ਰਹੀ ਅਲਰਟ ਦੇ ਮੱਦੇਨਜ਼ਰ ਹਰਿਆਣਾ ਦੇ ਸ਼ਾਹਬਾਦ ਵਿੱਚ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿੱਥੇ ਅੰਮ੍ਰਿਤਪਾਲ 19-20 ਮਾਰਚ ਨੂੰ ਰੁਕਿਆ ਸੀ, ਹੁਣ ਇਸ ਔਰਤ ਨੂੰ ਹਰਿਆਣਾ ਵੱਲੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ ‘ਚ ਹੋਣ ਦੀ ਸੂਚਨਾ ਦੀ ਪੁਸ਼ਟੀ ਕਰ ਦਿੱਤੀ ਹੈ।

Advertisements

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੇ ਔਰਤ ਨੂੰ ਹਰਿਆਣਾ ਤੋਂ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ, ਜਿਸ ਕਾਰਨ ਪੁਲਿਸ ਨੇ ਦੋਵਾਂ ਸੂਬਿਆਂ ਦੇ ਨਾਲ-ਨਾਲ ਨੇਪਾਲ ਸਰਹੱਦ ਨੂੰ ਵੀ ਅਲਰਟ ਕਰ ਦਿੱਤਾ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤੇ ਉੱਤਰਾਖੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਕਾਰਨ ਉੱਤਰਾਖੰਡ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here