ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾ ਛਡਾਊ ਕੇਂਦਰ ਦਾ ਦੌਰਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਅੱਜ ਨਸ਼ਾ ਛਡਾਊ ਕੇਂਦਰ, ਹੁਸ਼ਿਆਰਪੁਰ ਵਿਖੇ ਦੌਰਾ ਕੀਤਾ । ਇਸ ਦੌਰੇ ਦੌਰਾਨ ਨਸ਼ਾ-ਛੁਡਾਉ ਕੇਂਦਰ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਨਾਲਸਾ ਸਕੀਮਾਂ 2015 ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ੇ ਕਰਨ ਨਾਲ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਅਤੇ ਭਵਿੱਖ ਵਿੱਚ ਚੰਗੇ ਕੰਮ ਕਰਨ ਲਈ ਚਾਹੀਦੇ ਹਨ। ਇਸ ਮੌਕੇ ਨਸ਼ਾ ਛੁਡਾਉ ਕੇਂਦਰ ਦਾ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪੈਰਾ ਲੀਗਲ ਵਲੰਟੀਅਰ ਪਵਨ ਕੁਮਾਰ ਹਾਜ਼ਰ ਸਨ।

Advertisements

ਇਸ ਉਪਰੰਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਤਮ ਸੁੱਖ ਆਤਮ ਦੇਵ ਆਸ਼ਰਮ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਅਪੰਗ ਵਿਅਕਤੀਆਂ/ਮੰਦਬੁੱਧੀ ਬੱਚਿਆਂ ਨੂੰ ਨਾਲਸਾ ਸਕੀਮਾਂ ਅਤੇ ਵੱਖ-ਵੱਖ ਬੱਚਿਆਂ ਲਈ ਕਾਨੂੰਨੀ ਸੇਵਾਵਾਂ ਸਕੀਮਾਂ 2021 ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਪ੍ਰਿੰਸੀਪਲ ਪਵਨ ਸਿੰਘ, ਪ੍ਰੈਜ਼ੀਡੈਂਟ ਨਵਦੀਪ ਸੂਦ ਅਤੇ ਟਰੱਸਟੀ ਸੰਗੀਤਾ ਸੂਦ ਹਾਜ਼ਰ ਸਨ।

LEAVE A REPLY

Please enter your comment!
Please enter your name here