ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਮਾਰਚ ਨੂੰ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਿਊਰੋ ਵੱਲੋਂ ਕੁਐਸ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਐਕਸੀਸ ਬੈਂਕ ‘ਚ ਰਿਲੇਸ਼ਨਸ਼ਿਪ ਮੈਨੇਜਰ, ਸੇਲਜ਼ ਤੇ ਮਾਰਕੀਟਿੰਗ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਭਰਤੀ ਕਰਵਾਈ ਜਾ ਰਹੀ ਹੈ ਜਿਸ ਦੀ ਤਨਖਾਹ 15 ਹਜ਼ਾਰ ਰੁਪਏ ਸੀ.ਟੀ.ਸੀ. ਦਿੱਤੀ ਜਾਵੇਗਾ।

Advertisements

ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਸਬੰਧੀ ਐਕਸਿਸ ਬੈਂਕ ਦਾ ਪਲੇਸਮੈਂਟ ਕੈਂਪ ਮਿਤੀ 27 ਮਾਰਚ 2023 ਤੱਕ ਸਮਾਂ ਸਵੇਰੇ 10 ਤੋਂ 1 ਵੱਜੇ ਤੱਕ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਹੋਵੇਗੀ। ਬਾਰ੍ਹਵੀਂ, ਗਰੈਜੂਏਟ ਜਾਂ ਪੋਸਟ ਗਰੈਜੂਏਟ ਪਾਸ ਜਿਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਜ਼ਰੂਰੀ ਯੋਗਤਾ ਸਬੰਧੀ ਦਸਤਾਵੇਜ਼ ਅਤੇ ਰਿਸਿਊਮ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਪਹੁੰਚਣ।

ਸਿੰਪੀ ਸਿੰਗਲਾ ਨੇ ਕਿਹਾ ਕਿ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਰਿਜ਼ਿਊਮ, ਆਧਾਰ ਕਾਰਡ, ਵਿੱਦਿਅਕ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਸਵੇਰੇ 10.00 ਵਜੇ ਪਹੁੰਚਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ 9877610877 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here