ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ ’ ਦੇ ਮਾਸਟਰ ਡਿਗਰੀ ਦੇ ਤੀਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ , ਹੁਸਿ਼ਆਰਪੁਰ ਕੈਂਪਸ’ ਜੋ ਕੇ ਵਿਭਾਗ ਵਲੋਂ ਹੋਰ ਕਈ ਜਿਲ੍ਹਿਆਂ ਵਿੱਚ ਚਲਾਏ ਜਾ ਰਹੇ ਕਈ ਹੋਰ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦਾ ਨੋਡਲ ਆਫਿਸ ਵੀ ਹੈ ਤੇ ਆਈ.ਕੇ .ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ,  ਵਿਖੇ ਚੱਲ ਰਹੇ ਮਾਸਟਰ ਆਫ ਸਾਇੰਸ ਇੰਨ ਆਈ.ਟੀ. ਦੇ ਤੀਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ। ਕੈਂਪਸ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਮ.ਐਸ.ਸੀ (ਆਈ.ਟੀ.)  ਦੇ ਤੀਜੇ ਸਮੈਸਟਰ ਵਿੱਚ  ਆਂਚਲ ਰਾਣੀ ਨੇ 8.33 ਫੀਸਦੀ ਅੰਕ ਲੈ ਕੇ ਪਹਿਲਾ , ਸਾਕਸ਼ੀ ਸ਼ਰਮਾ  ਅਤੇ ਗਗਨਦੀਪ ਕੌਰ ਨੇ 8.17 ਫੀਸਦੀ ਅੰਕ ਲੈ ਕੇ ਦੂਜਾ ਅਤੇ ਤਾਨੀਆ  ਨੇ 8.00 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

Advertisements

ਇਨ੍ਹਾ ਸ਼ਾਨਦਾਰ ਨਤੀਜਿਆਂ ਲਈ ਸੈਨਿਕ ਇੰਸਟੀਚਿਊਟ ਕੈਂਪਸ  ਡਾਇਰੈਕਟਰ-ਕਮ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ ਨੇ ਪ੍ਰਿੰਸੀਪਲ ਡਾ : ਪਰਮਿੰਦਰ ਕੌਰ ਸੈਣੀ, ਪ੍ਰੋ. ਰੀਤੂ ਤਿਵਾਰੀ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ, ਪ੍ਰੋ. ਸੰਦੀਪ ਕੌਰ, ਪ੍ਰੋ. ਸਿਮਰਨਜੋਤ ਸਿੰਘ ਅਤੇ ਪ੍ਰੋ. ਜਸਪ੍ਰੀਤ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਪ੍ਰਿੰਸੀਪਲ, ਡਾ : ਪਰਮਿੰਦਰ ਕੌਰ ਸੈਣੀ ਨੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਹੁਸ਼ਿਆਰਪੁਰ ਕੈਂਪਸ ਦੇ ਅਕੈਡਮਿਕ ਸਟਾਫ ਵੱਲੋ ਦਿਲ ਲਗਾ ਕੇ ਕਰਵਾਈ ਗਈ ਮਿਹਨਤ ਦੀ ਸ਼ਲਾਘਣਾ ਕਰਦਿਆ ਉਹਨਾ ਨੂੰ ਆਉਣ ਵਾਲੇ ਸਮੇ ਵਿੱਚ ਵੀ ਇਸੀ ਤਰ੍ਹਾ ਮਿਹਨਤ ਕਰ ਕੇ ਅੱਗੇ ਵਧਣ ਲਈ ਹੌਂਸਲਾ ਵਧਾਈ ਦਿੱਤੀ।

LEAVE A REPLY

Please enter your comment!
Please enter your name here