ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਮਾਨਸਾ ਦੀ ਆਈਪੀਐਸ ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ

ਨੰਗਲ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਮਾਨਸਾ ਦੀ ਆਈਪੀਐਸ ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ ਹਨ। ਦੋਵਾਂ ਨੇ ਅੱਜ ਨੰਗਲ ਦੇ ਗੁਰੂਦੁਆਰਾ ਸਾਹਿਬ ਵਿੱਚ ਲਾਵਾਂ ਲਈਆ। ਜਿਸ ਦੀਆਂ ਤਿਆਰੀਆਂ ਪਿਛਲੇ ਕੁੱਝ ਦਿਨਾਂ ਤੋ ਚੱਲ ਰਹੀਆਂ ਸਨ।

Advertisements

ਦੱਸਣਯੋਗ ਹੈ ਕਿ ਵਿਆਹ ਵਿੱਚ ਆਪ ਦੇ ਕਈ ਲੀਡਰਾਂ ਨੇ ਵੀ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਡਾਕਟਰ ਜੋਤੀ ਯਾਦਵ ਭਾਰਤੀ ਪੁਲਿਸ ਸੇਵਾ (9PS) ਦੇ 2019 ਬੈਚ ਦੀ ਅਧਿਕਾਰੀ ਹੈ। ਉਨ੍ਹਾਂ ਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ, ਉਹ ਲੁਧਿਆਣਾ ਵਿੱਚ ਚਪ 13P ਰਹਿ ਚੁੱਕੀ ਹੈ। ਜੋਤੀ ਯਾਦਵ ਇਸ ਸਮੇਂ ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹਨ। ਜੇਕਰ ਗੱਲ ਕਰੀਏ ਹਰਜੋਤ ਸਿੰਘ ਬੈਂਸ ਦੀ ਤਾਂ ਉਹ ਰੋਪੜ ਜ਼ਿਲ੍ਹੇ ਦੀ ਆਨੰਦਪੁਰ ਸਾਹਿਬ ਸੀਟ ਤੋਂ ਵਿਧਾਇਕ ਹਨ। ਇਸ ਵੇਲੇ ਉਹ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵਿੱਚ ਸਿੱਖਿਆ ਮੰਤਰੀ ਹਨ। ਇਸ ਤੋਂ ਪਹਿਲਾਂ ਉਹ ਜੇਲ੍ਹ ਮੰਤਰੀ ਵੀ ਰਹਿ ਚੁੱਕੇ ਹਨ।

LEAVE A REPLY

Please enter your comment!
Please enter your name here