ਜ਼ਿਲ੍ਹੇ ਦੇ ਕਿਸਾਨ ਨੇੜੇ ਦੇ ਸੇਵਾ ਕੇਂਦਰਾਂ ਤੋ਼ ਕਰਵਾਉਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਈਕੇਵਾਈਸੀ 

ਫਾਜ਼ਿਲਕਾ, (ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਨੇ ਦੱਸਿਆ ਕਿ ਹਦਾਇਤਾਂ ਮੁਤਾਬਕ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਫਾਜਿਲਕਾ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਆਪਣੇ ਆਧਾਰ ਕਾਰਡ ਦੀ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਦੇ ਹਨ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ।

Advertisements

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨ, ਜਿਨ੍ਹਾਂ ਵਿਚੋਂ 20 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 20 ਸੇਵਾ ਕੇਂਦਰਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ, ਦਫਤਰ ਨਗਰ ਕੌਂਸਲ ਫਾਜ਼ਿਲਕਾ, ਅਜੀਮਗੜ੍ਹ (ਅਬੋਹਰ), ਬੱਲੂਆਣਾ, ਚੱਕ ਖੇੜੇ ਵਾਲਾ, ਚੱਕ ਸੁਹੇਲੇ ਵਾਲਾ, ਫਾਜ਼ਿਲਕਾ-ਮਲੋਟ ਰੋਡ (ਅਰਨੀਵਾਲਾ), ਘੱਲੂ, ਘੁਬਾਇਆ, ਕੇਰੀਆਂ, ਲਾਧੂਕਾ, ਮੰਡੀ ਅਮੀਨ ਗੰਜ਼, ਦਫਤਰ ਮਾਰਕੀਟ ਕਮੇਟੀ ਜਲਾਲਾਬਾਦ, ਤਹਿਸੀਲ ਕੰਪਲੈਕਸ ਜਲਾਲਾਬਾਦ, ਪੰਜਕੋਸੀ, ਸੱਪਾਂ ਵਾਲੀ, ਸੀਤੋ ਗੁਨੋ, ਤਹਿਸੀਲ ਕੰਪਲੈਕਸ ਅਬੋਹਰ, ਦਾਣਾ ਮੰਡੀ ਅਬੋਹਰ ਅਤੇ ਵਹਾਬ ਵਾਲਾ ਦੇ ਸੇਵਾ ਕੇਂਦਰ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਵੱਲੋਂ ਈ-ਕੇ.ਵਾਈ. ਸੀ ਕਰਵਾਉਣੀ ਲਾਜ਼ਮੀ ਹੈ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ. ਸੀ ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ. ਤੋਂ ਕਰਵਾ ਲੈਣ ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ। ਇਸ ਸਕੀਮ ਦੇ ਲਾਭ ਨਾਲ  ਕਿਸਾਨਾਂ ਦਾ ਆਰਥਿਕ ਪੱਧਰ ਬਿਹਤਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਹਫਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਦਿਨ ਸ਼ਨੀਵਾਰ ਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਸੇਵਾ ਕੇਂਦਰ ਖੁਲ੍ਹੱਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਹਾਸਲ ਕੀਤਾ ਜਾਵੇ।

LEAVE A REPLY

Please enter your comment!
Please enter your name here