ਬਕੈਣ ਵਾਲਾ ਦੇ ਲੋਕਾਂ ਦੀ ਪੰਜਾਬ ਸਰਕਾਰ ਕਰੇਗੀ ਹਰ ਸੰਭਵ ਮਦਦ: ਵਿਧਾਇਕ ਨਰਿੰਦਰਪਾਲ

ਫਾਜਿ਼ਲਕਾ, (ਦ ਸਟੈਲਰ ਨਿਊਜ਼)। ਫਾਜਿਲਕਾ ਦੇ ਪਿੰਡ ਬਕੈਣ ਵਾਲਾ ਵਿਚ ਬੀਤੇ ਦਿਨ ਆਏ ਵੱਡੇ ਵਾਅ ਵਰੋਲੇ ਕਾਰਨ ਹੋਏ ਨੁਕਸਾਨ ਦੀ ਗਿਰਦਾਰਵਰੀ ਦਾ ਕੰਮ ਜਿ਼ਲ੍ਹਾ ਪ੍ਰ਼ਸ਼ਾਸਨ ਵੱਲੋਂ ਟੀਮਾਂ ਬਣਾ ਕੇ ਸ਼ੁਰੂ ਕਰ ਦਿੱਤਾ ਗਿਆ ਹੈ ਜਦ ਕਿ ਪਿੰਡ ਵਿਚ ਮੈਡੀਕਲ ਟੀਮ ਤੋਂ ਇਲਾਵਾ ਪਿੰਡ ਵਾਸੀਆਂ ਦੇ ਸਹਿਯੋਗ ਲਈ ਪ੍ਰਸ਼ਾਸਨ ਵੱਲੋਂ ਹਰ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਦੋ ਹੋਏ ਨੁਕਸਾਨ ਦਾ ਜਲਦ ਤੋਂ ਜਲਦ ਸਰਵੇ ਕਰਵਾ ਕੇ ਪੀੜਤਾਂ ਨੂੰ ਯੋਗ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਹਰ ਪ੍ਰਕਾਰ ਨਾਲ ਮਦਦ ਕਰੇਗੀ ਅਤੇ ਇਸ ਲਈ ਪਿੰਡ ਵਿਚ ਸਾਰੇ ਵਿਭਾਗਾਂ ਨੂੰ ਰਾਹਤ ਕਾਰਜਾਂ ਵਿਚ ਲਗਾਇਆ ਗਿਆ ਹੈ।

Advertisements

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਮਾਲ, ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੀ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜ਼ੋ ਕਿ ਕਿਸਾਨਾਂ ਦੀਆਂ ਫਸਲਾਂ ਅਤੇ ਬਾਗਾਂ ਦੇ ਹੋਏ ਨੁਕਸਾਨ ਦੀ ਕੱਲ ਤੱਕ ਰਿਪੋਰਟ ਤਿਆਰ ਕਰੇਗੀ। ਇਸ ਤੋਂ ਬਿਨ੍ਹਾਂ ਪੰਚਾਇਤ ਵਿਭਾਗ ਦੇ ਨਾਲ ਨਾਲ ਤਕਨੀਕੀ ਮਾਹਿਰਾਂ ਦੀ ਇਕ ਹੋਰ ਕਮੇਟੀ ਮਕਾਨਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰੇਗੀ। ਜਿਕਰਯੋਗ ਹੈ ਕਿ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਬੀਤੀ ਸ਼ਾਮ ਹੀ ਪਿੰਡ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਸੀ।

ਓਧਰ ਅੱਜ਼ ਐਸਡੀਐਮ ਨਿਕਾਸ ਖੀਂਚੜ ਨੇ ਪਿੰਡ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ। ਉਨ੍ਹਾਂ ਨੇ ਇੱਥੇ ਦੱਸਿਆ ਕਿ ਖਰਾਬੇ ਦੀ ਰਿਪੋਰਟ ਗ੍ਰਾਮ ਸਭਾ ਵਿਚ ਲਗਾਈ ਜਾਵੇਗੀ ਤਾਂ ਜ਼ੋ ਇਸਦਾ ਸੋਸ਼ਲ ਆਡਿਟ ਹੋ ਸਕੇ । ਉਨ੍ਹਾਂ ਨੇ ਦੱਸਿਆ ਕਿ ਪੰਚਾਇਤ ਘਰ ਵਿਚ ਲੋਕਾਂ ਦੇ ਸਮਾਨ ਰੱਖਣ ਲਈ ਵਿਵਸਥਾ ਕੀਤੀ ਗਈ ਹੈ ਜਦ ਕਿ ਸਕੂਲ ਵਿਚ ਰੈਣ ਬਸੇਰਾ ਬਣਾਇਆ ਗਿਆ ਹੈ। ਇਸ ਤੋਂ ਬਿਨ੍ਹਾਂ ਪਿੰਡ ਵਿਚ ਮੈਡੀਕਲ ਟੀਮ ਲਗਾਤਾਰ ਪਿੰਡ ਵਾਸੀਆਂ ਦੀ ਸੇਵਾ ਵਿਚ ਤਾਇਨਾਤ ਹੈ ਅਤੇ ਪਸ਼ੂ ਪਾਲਣ ਵਿਭਾਗ ਦੀ ਟੀਮ ਨੇ ਵੀ ਪਿੰਡ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਹਰ ਮੁਸਕਿਲ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿਚ ਹੈਲਪ ਡੈਸਕ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਚਾਇਤ ਅਤੇ ਮਾਲ ਵਿਭਾਗ ਨੂੰ ਪਾਬੰਦ ਕੀਤਾ ਗਿਆ ਹੈ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਮਦਦ ਮੁਹਈਆ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਗੁਰਦੁਆਬਾ ਬੱਡ ਤੀਰਥ ਸਾਹਿਬ ਹਰੀ ਪੁਰਾ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੰਗਰ ਵੀ ਲਗਾਇਆ ਗਿਆ ਹੈ।

ਐਸਡੀਐਮ ਨੇ ਦੱਸਿਆ ਕਿ ਬੀਤੇ ਦਿਨ ਆਇਆ ਟੈਰਨਿਡੋ ਪਿੰਡ ਦੀ ਫਿਰਨੀ ਵੱਲੋਂ ਲੰਘਿਆ ਹੈ ਜਿਸ ਕਾਰਨ ਫਿਰਨੀ ਤੇ ਸਥਿਤ ਘਰਾਂ ਅਤੇ ਨੇੜੇ ਦੇ ਖੇਤਾਂ ਨੂੰ ਨੁਕਸਾਨ ਹੋਇਆ ਹੈ। ਇਸ ਕਾਰਨ 8 ਲੋਕ ਜਖ਼ਮੀ ਹੋਏ ਸਨ ਜਿੰਨ੍ਹਾਂ ਵਿਚੋਂ 7 ਨੂੰ ਮਾਮੂਲੀ ਚੋਟਾਂ ਆਇਆਂ ਹਨ ਅਤੇ ਅੱਜ ਸ਼ਾਮ ਤੱਕ ਉਨ੍ਹਾਂ ਨੂੰ ਛੁੱਟੀ ਮਿਲਣ ਦੀ ਸੰਭਾਵਨਾ ਹੈ। ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਨਰਿੰਦਰਪਾਲ ਸਿੰਘ ਬਾਜਵਾ, ਮੁੱਖ ਖੇਤੀਬਾੜੀ ਅਫ਼ਸਰ ਸਰਵਨ ਸਿੰਘ ਆਦਿ ਵੀ ਹਾਜਰ ਸਨ।

LEAVE A REPLY

Please enter your comment!
Please enter your name here