ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੀ ਇਕੱਤਰਤਾ ਹੋਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੀ ਇਕੱਤਰਤਾ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ ਦੀ ਅਗਵਾਈ ਵਿੱਚ, ਸੰਸਥਾ ਦੇ ਦਫਤਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ।ਇਸ ਇਕੱਤਰਤਾ ਵਿੱਚ ਸੰਸਥਾ ਦੁਆਰਾ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਮੈਂਬਰਾਂ ਨੇ ਆਪੋ-ਆਪਣੇ ਵਿਚਾਰ ਰੱਖੇ । ਸਕੱਤਰ ਬਲਜੀਤ ਸਿੰਘ ਪਨੇਸਰ ਨੇ ਦੱਸਿਆ ਕਿ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ ਜੀ ਕੁਝ ਸਮੇਂ ਲਈ ਵਿਦੇਸ਼ ਜਾ ਰਹੇ ਹਨ। ਇਸ ਕਰਕੇ ਸੰਸਥਾ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ ਕਿ ਪ੍ਰਧਾਨ ਮਨਮੋਹਣ ਸਿੰਘ ਦੀ ਵਿਦੇਸ਼ ਯਾਤਰਾ ਦੇ ਸਮੇਂ ਦੌਰਾਨ ਸੁਰੇਸ਼ ਕਪਾਟੀਆ ਸੰਸਥਾ ਦੇ ਪ੍ਰਧਾਨ ਦੇ ਤੋਰ ਤੇ ਆਪਣੀਆ ਸੇਵਾਵਾਂ ਦੇਣਗੇ।

Advertisements

ਬਲਜੀਤ ਸਿੰਘ ਨੇ ਦੱਸਿਆ ਕਿ ਹੋਰ ਜਾਣਕਾਰੀ ਲਈ ਸੰਸਥਾ ਦੇ ਹੈਲਪਲਾਈਨ ਨੰਬਰ 94 7875 7875 ਤੇ ਵੀ ਸੰਪਰਕ ਕੀਤਾ ਜਵਿਾ ਸਕਦਾ ਹੈ ਇਸ ਇਕੱਤਰਤਾ ਵਿੱਚ ਪ੍ਰੌ ਬਹਾਦਰ ਸਿੰਘ ਸੁਨੇਤ, ਸੁਰੇਸ਼ ਕਪਾਟੀਆ, ਇੰਜ ਜਸਵੀਰ ਸਿੰਘ,ਡਾ. ਗੁਰਬਖਸ਼ ਸਿੰਘ, ਮੈਡਮ ਸੰਤੋਸ਼ ਸੈਣੀ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ, ਗੁਰਮੀਤ ਸਿੰਘ ਸੀਹਰਾ ਆਦਿ ਸ਼ਾਮਿਲ ਹੋਏ।

LEAVE A REPLY

Please enter your comment!
Please enter your name here