ਆਈ.ਸੀ.ਡੀ.ਐਸ. ਸਕੀਮ ਦਾ ਜ਼ਿਲ੍ਹੇ ‘ਚ 83 ਹਜ਼ਾਰ ਔਰਤਾਂ ਤੇ ਬੱਚਿਆਂ ਨੂੰ ਦਿੱਤਾ ਜਾ ਰਹੇ ਲਾਭ

ਪਟਿਆਲਾ (ਦ ਸਟੈਲਰ ਨਿਊਜ਼)। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਆਈ.ਸੀ.ਡੀ.ਐਸ ਸਕੀਮ ਅਤੇ ਪੀ.ਐਮ.ਐਮ.ਵੀ.ਵਾਈ ਸਕੀਮ ਦਾ ਜ਼ਿਲ੍ਹੇ ਦੇ 90 ਹਜ਼ਾਰ ਤੋਂ ਵਧੇਰੇ ਬੱਚਿਆ ਅਤੇ ਔਰਤਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਭਾਗ ਦੇ ਕੰਮਕਾਰ ਸਬੰਧੀ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੀਤਾ।

Advertisements

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਗਰਭਵਤੀ ਮਾਵਾਂ ਤੇ ਛੋਟੇ ਬੱਚਿਆਂ ਨੂੰ ਸਮੇਂ ਸਿਰ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸੰਗਠਿਤ ਬਾਲ ਵਿਕਾਸ ਸੇਵਾਵਾਂ (ਆਈ.ਸੀ.ਡੀ.ਐਸ ਸਕੀਮ) ਅਧੀਨ 6 ਮਹੀਨੇ ਤੋਂ 6 ਸਾਲ ਤੱਕ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਸੇਵਾਵਾਂ ਪੂਰਕ ਪੋਸ਼ਣ ਆਹਾਰ, ਟੀਕਾਕਰਨ, ਸਿਹਤ ਜਾਚ- ਪੜਤਾਲ, ਨਿਊਟ੍ਰੀਸ਼ਨ ਅਤੇ ਸਿਹਤ ਸਬੰਧੀ ਸਿੱਖਿਆ ਪੂਰਵ ਸਕੂਲ ਸਿੱਖਿਆ ਅਤੇ ਰੈਫਰਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।

ਉਨ੍ਹਾਂ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਜ਼ਿਲ੍ਹਾ ਪਟਿਆਲਾ ਵਿੱਚ 6 ਮਹੀਨੇ ਤੋਂ 3 ਸਾਲ ਤੱਕ ਦੇ 43121, 3 ਤੋਂ 6 ਸਾਲ ਤੱਕ ਦੇ 23425, ਗਰਭਵਤੀ ਮਾਵਾਂ 7135 ਅਤੇ ਨਰਸਿੰਗ ਮਾਵਾਂ 9997 ਆਦਿ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮਾਵਾਂ ਤੇ ਬੱਚਿਆਂ ਨੂੰ ਪੌਸ਼ਟਿਕ ਆਹਾਰ ਦੇਣ ਲਈ ਵਿਭਾਗ ਵੱਲੋਂ 2 ਕਰੋੜ 19 ਲੱਖ 13 ਹਜ਼ਾਰ 506 ਰੁਪਏ ਦੀ ਕਣਕ, ਚਾਵਲ, ਚੀਨੀ, ਪੰਜੀਰੀ, ਵੀਟ ਫਲੋਰ, ਖਿਚੜੀ, ਦਲੀਆ, ਨਮਕ, ਮੁਰਮਰਾ, ਬੇਸਣ, ਘਿਓ ਆਦਿ ਦੀ ਖਰੀਦ ਕਰਕੇ ਵੰਡ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 5615 ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ‘ਚ ਸੁਧਾਰ ਲਿਆਉਣ ਲਈ 10 ਲੱਖ ਤੋਂ ਵਧੇਰੇ ਦੀ ਰਾਸ਼ੀ ਦਾ ਸਮਾਨ ਵਡਿਆਂ ਗਿਆ ਹੈ।

LEAVE A REPLY

Please enter your comment!
Please enter your name here