ਸੀ ਪਾਈਟ ਕੈਂਪ ਥੇਹ ਕਾਂਜਲਾ ਵਿਖੇ ਅਗਨੀਵੀਰ ਫ਼ੌਜ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਯੁਵਕਾਂ ਲਈ ਸਾਲ 2023 ਦੀ ਅਗਨੀਵੀਰ ਫੌਜ ਭਰਤੀ ਲਈ ਭਾਰਤ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਹਰਮਿੰਦਰ ਸਿੰਘ ਕੰਮੋਂ ਨੇ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਮਿਤੀ 16 ਫਰਵਰੀ 2023 ਤੋਂ 15 ਮਾਰਚ 2023 ਤੱਕ ਆਨ ਲਾਈਨ ਫਾਰਮ ਭਰ ਦਿੱਤੇ ਹਨ, ਉਨ੍ਹਾਂ ਦਾ ਲਿਖਤੀ ਪੇਪਰ ਮਿਤੀ 17 ਅਪ੍ਰੈਲ 2023 ਨੂੰ ਹੋਣਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਯੁਵਕ ਸੀ-ਪਾਈਟ ਕੈਂਪ, ਨੇੜੇ ਮਾਡਰਨ ਜੇਲ੍ਹ, ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਕਰਨ ਲਈ ਆ ਸਕਦੇ ਹਨ। ਚਾਹਵਾਨ ਯੁਵਕ, ਜੋ ਕਿ ਦਸਵੀਂ ਜਾਂ ਬਾਰ੍ਹਵੀਂ ਪਾਸ ਹੋਣ,

Advertisements

ਉਹ ਸਵੇਰੇ 10 ਵਜੇ ਤੋਂ ਆਪਣੇ ਸਾਰੇ ਅਸਲ ਅਤੇ ਫੋਟੋ ਕਾਪੀ ਸਰਟੀਫਿਕੇਟ ਨਾਲ ਲੈ ਕੇ ਆਉਣ ਅਤੇ ਕੈਂਪ ਵਿਚ ਆ ਕੇ ਸਵੇਰੇ 9 ਤੋਂ 2 ਵਜੇ ਤੱਕ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਵਿਚ ਯੁਵਕਾਂ ਦੀਆਂ ਕਲਾਸਾਂ ਸ਼ੁਰੂ ਹਨ। ਉਨ੍ਹਾਂ ਦੱਸਿਆ ਕਿ ਇਸ ਵਿਚ ਕੇਵਲ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਅਤੇ ਜ਼ਿਲ੍ਹਾ ਤਰਨਤਾਰਨ ਦੀ ਤਹਿਸੀਲ ਖਪੂਰ ਸਾਹਿਬ ਦੇ ਯੁਵਕ ਹੀ ਟ੍ਰੇਨਿੰਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਯੁਵਕਾਂ ਤੋਂ ਕਿਸੇ ਕਿਸਮ ਦੀ ਕੋਈ ਫੀਸ ਨਹੀਂ ਲਈ ਜਾਵੇਗੀ ਅਤੇ ਟੇ੍ਰਨਿੰਗ ਦੌਰਾਨ ਯੁਵਕਾਂ ਨੂੰ ਖਾਣਾ, ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ

LEAVE A REPLY

Please enter your comment!
Please enter your name here