
ਜਲੰਧਰ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਜਲੰਧਰ ਜਿਲ੍ਹੇ ਦੇ ਪਿੰਡ ਮਹਿਸਮਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ, ਜਿੱਥੋਂ ਦੇ ਇਕ ਨੌਜਵਾਨ ਅਤੇ ਉਸਦੀ ਪਤਨੀ ਦਾ ਵਿਦੇਸ਼ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜਿਲ੍ਹਾ ਜਲੰਧਰ ਦਾ ਮਨੀਲਾ ਵਿਖੇ 25 ਮਾਰਚ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਪਰਿਵਾਰ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ਵਿਖੇ ਫਾਇਨਾਂਸ ਦਾ ਕਾਰੋਬਾਰ ਕਰ ਰਹੇ ਸਨ। ਜਿੱਥੇ ਮ੍ਰਿਤਕ ਸੁਖਵਿੰਦਰ ਸਿੰਘ ਬਿੰਦਾ ਦਾ ਭਰਾ ਲਖਵੀਰ ਸਿੰਘ, ਭਰਾ ਰਣਜੀਤ ਸਿੰਘ, ਚਾਚਾ ਮਨਜੀਤ ਸਿੰਘ ਅਤੇ ਚਾਚਾ ਬਹਾਦਰ ਸਿੰਘ ਸਾਰੇ ਰਹਿ ਰਹੇ ਹਨ। ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਅਜੇ ਪੰਜ ਮਹੀਨੇ ਪਹਿਲਾਂ ਹੀ ਮਨੀਲਾ ਵਿਖੇ ਗਈ ਸੀ।
