ਭਾਸ਼ਾ ਵਿਭਾਗ ਨੇ ਮਨਾਇਆ ਵਿਸ਼ਵ ਰੰਗ-ਮੰਚ ਦਿਵਸ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼):   ਉਚੇਰੀ ਸਿੱਖਿਆ ਅਤੇ ਭਾਸ਼ਾ ਦੇ ਸਕੱਤਰ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਡੀ.ਏ.ਵੀ.ਕਾਲਜ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਵਿਸ਼ਵ ਰੰਗ—ਮੰਚ ਦਿਵਸ ਮਨਾਇਆ ਗਿਆ। ਜੀ ਆਇਆਂ ਸ਼ਬਦ ਮੁਖੀ ਪੰਜਾਬੀ ਵਿਭਾਗ ਡਾ. ਸ਼ਰਨਜੀਤ ਕੌਰ ਨੇ ਆਖੇ। ਡਾ. ਕੁਲਵੰਤ ਸਿੰਘ ਰਾਣਾ ਨੇ ਰੰਗ-ਮੰਚ ਦਿਵਸ ਨੂੰ ਸਮਰਪਿਤ ਆਪਣੇ ਭਾਸ਼ਣ ਦੀ ਤਕਰੀਰ ਵਿੱਚ ਵਿਸ਼ਵ ਰੰਗ—ਮੰਚ ਅਤੇ ਪੰਜਾਬੀ ਨਾਟਕ ਇੱਕ ਅਧਿਐਨ ਵਿਸ਼ੇ ’ਤੇ ਬਹੁਤ ਭਾਵਪੂਰਤ ਗੱਲਾਂ ਕੀਤੀਆਂ। ਡਾ. ਜਸਵੰਤ ਰਾਏ ਨੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਅਤੇ ਪੁਸਤਕ ਸਭਿਆਚਾਰ ਨੂੰ ਲੈ ਕੇ ਕੀਤੇ ਜਾ ਰਹੇ ਤਰੱਦਦ ਪ੍ਰਤੀ ਵਿਦਿਆਰਥੀਆਂ ਨਾਲ ਸਾਂਝ ਵਿਅਕਤ ਕੀਤੀ । ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਚਲਾਏ ਜਾ ਰਹੇ ਮੁਫ਼ਤ ਉਰਦੂ ਆਮੋਜ਼ ਕੋਰਸ ਦਾ ਵੀ ਤੁਸੀਂ ਲਾਭ ਲੈ ਸਕਦੇ ਹੋ।

Advertisements

 ਇਸ ਮੌਕੇ ਲੇਖਕ ਅਤੇ ਡਾਇਰੈਕਟਰ ਅਸ਼ੋਕ ਪੁਰੀ ਵਲੋਂ ਲਿਖਿਆ ਤੇ ਨਿਰਦੇਸ਼ਤ ਕੀਤਾ ਨੁੱਕੜ ਨਾਟਕ ’ਬਹੁ—ਰੰਗੇ’ ਦੀ ਬਹੁਤ ਸ਼ਿੱਦਤ ਨਾਲ ਪੇਸ਼ਕਾਰੀ ਹੋਈ। ਇਸ ਤੋਂ ਪਹਿਲਾਂ ਅਸ਼ੋਕ ਪੁਰੀ ਨੇ ਹੁਸ਼ਿਆਰਪੁਰ ਦੇ ਹੋਏ ਨਾਟਕਕਾਰਾਂ ਦੀਆਂ ਰਚਨਾਵਾਂ ਅਤੇ ਕੰਮਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਜੁਗਲ ਕਿਸ਼ੋਰ ਵਲੋਂ ਡੀ.ਏ.ਵੀ. ਕਾਲਜ ਦੀ ਲਾਇਬ੍ਰੇਰੀ ਵਿੱਚ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪ੍ਰਿੰ. ਡਾ. ਵਿਨੇ ਕੁਮਾਰ ਨੇ ਧੰਨਵਾਦੀ ਸ਼ਬਦ ਆਖਦਿਆਂ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨਾਟਕਾਂ, ਕੋਰੀਓ ਗ੍ਰਾਫੀਆਂ ਰਾਹੀਂ ਦਿੱਤਾ ਜਾਂਦਾ ਗਿਆਨ ਚਿਰ ਸਥਾਈ ਹੁੰਦਾ ਹੈ। ਇਸ ਮੌਕੇ ਭਾਸ਼ਾ ਵਿਭਾਗ ਵਲੋਂ ਆਏ ਹੋਏ ਮਹਿਮਾਨਾਂ ਅਸ਼ੋਕ ਪੁਰੀ, ਪ੍ਰਿੰ. ਡਾ.ਵਿਜੇ ਕੁਮਾਰ, ਡਾ. ਸ਼ਰਸ਼ਰਨ ਕੌਰ, ਪ੍ਰੋ: ਅਮਰਜੀਤ ਸਿੰਘ, ਡਾ ਮੁਖਤਾਰ ਸਿੰਘ, ਸੁਰਜੀਤ ਕੌਰ, ਇੰਦਰਜੀਤ ਸਿੰਘ, ਗੁਰਵਿੰਦਰ ਕੌਰ, ਚੰਦਰ ਕਾਂਤਾ, ਕੁਸਮ ਵਰਮਾ, ਨੁੱਕੜ ਨਾਟਕ ਦੀ ਸਾਰੀ ਟੀਮ, ਭਾਸ਼ਾ ਮੰਚ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਅਦਬੀ ਹਸਤੀਆਂ ਦਾ ਮਹਾਨ ਕੋਸ਼, ਪੰਜਾਬ, ਕਿਤਾਬਾਂ ਦੇ ਸੈੱਟ ਅਤੇ ਲੋਈਆਂ ਨਾਲ ਸਨਮਾਨ ਕੀਤਾ ਗਿਆ। ਇਸ ਸਮੇਂ ਹਾਲ ਵਿੱਚ ਕਾਲਜ ਵਿਦਿਆਰਥੀ ਅਤੇ ਸਟਾਫ਼ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਡਾ. ਜਸਵੰਤ ਰਾਏ ਤੇ ਮੈਡਮ ਸੁਰਜੀਤ ਕੌਰ ਨੇ ਸਾਂਝੇ ਤੌਰ ’ਤੇ ਨਿਭਾਈ।

LEAVE A REPLY

Please enter your comment!
Please enter your name here