ਫਸਲਾਂ ਦੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਜਲਦ ਪੂਰੀ ਕੀਤੀ ਜਾਵੇ: ਦਲਜੀਤ ਮਾਂਗਟ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਆਈਏਐਸ ਨੇ ਅੱਜ ਫਾਜਿਲ਼ਕਾ ਦਾ ਦੌਰਾ ਕੀਤਾ। ਇਸ ਮੌਕੇ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਜਿ਼ਲ੍ਹੇ ਦੇ ਸੀਨਿਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿੱਛਲੇ ਦਿਨੀਂ ਹੋਈਆਂ ਬਰਸਾਤਾਂ ਕਾਰਨ ਫਸਲਾਂ ਦੇ ਹੋਏ ਖਰਾਬੇ ਸਬੰਧੀ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਪੈਸ਼ਲ ਗਿਰਦਾਵਰੀ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਅਜਿਹਾ ਵਿਅਕਤੀ ਜਿਸ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸਦਾ ਨਾਂਅ ਖਰਾਬੇ ਦੀ ਸੂਚੀ ਵਿਚ ਸ਼ਾਮਿਲ ਹੋਣ ਤਾਂ ਵਾਂਝਾ ਨਾ ਰਹੇ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਰਵਿਨਿਊ ਕੇਸ਼ਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਸ੍ਰੀ ਦਲਜੀਤ ਸਿੰਘ ਮਾਂਗਟ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਹਿੱਤ ਦੀਆਂ ਸਕੀਮਾਂ ਦਾ ਲਾਭ ਤੇਜੀ ਨਾਲ ਅਤੇ ਪਾਰਦਰਸ਼ੀ ਤਰੀਕੇ ਨਾਲ ਸਮਾਜ ਦੇ ਹਰ ਵਰਗ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪੁੱਜਦਾ ਕਰਨ ਦੇ ਟੀਚੇ ਨਾਲ ਸਾਰੇ ਅਧਿਕਾਰੀ  ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇੰਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਨੂੰ ਹੋਰ ਵੀ ਪ੍ਰਭਾਵੀ ਤਰੀਕੇ ਨਾਲ ਜਮੀਨੀ ਪੱਧਰ ਤੇ ਲਾਗੂ ਕੀਤਾ ਜਾਵੇ।
ਡਵੀਜਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦਿੱਕਤ ਨਾ ਆਵੇ ਅਤੇ ਅਧਿਕਾਰੀ ਨਿਯਮਤ ਤੌਰ ਤੇ ਫੀਲਡ ਦੇ ਦੌਰੇ ਕਰਕੇ ਲੋਕਾਂ ਵਿਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਨੂੰ ਜਿ਼ਲ੍ਹੇ ਵਿਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਕੁਮਾਰ, ਐਸਡੀਐਮ ਅਬੋਹਰ ਅਕਾਸ਼ ਬਾਂਸਲ, ਐਸਡੀਐਮ ਫਾਜਿ਼ਲਕਾ ਨਿਕਾਸ ਖੀਂਚੜ ਅਤੇ ਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ ਔਜਲਾ ਵੀ ਹਾਜਰ ਸਨ।  

Advertisements

LEAVE A REPLY

Please enter your comment!
Please enter your name here