ਨਵਰਾਤਰਿਆਂ ਦੇ ਮੌਕੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇ

ਪਟਿਆਲਾ, 27 ਮਾਰਚ: ਚੇਤ ਦੇ ਨਵਰਾਤਰਿਆਂ ਦੇ ਅੱਜ ਸੱਤਵੇਂ ਦਿਨ ਇੱਥੇ ਇਤਿਹਾਸਕ ਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਕਮੇਟੀ ਵੱਲੋਂ ਲੋੜਵੰਦ ਸਕੂਲੀ ਵਿਦਿਆਰਥਣਾਂ ਨੂੰ 23 ਸਾਈਕਲ, 40 ਉਭਰਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ, 10 ਦਿਵਿਆਂਗਜਨਾਂ ਨੂੰ ਵੀਲ੍ਹਚੇਅਰ ਤੇ ਟਰਾਈਸਾਈਕਲ ਵੰਡੇ ਗਏ। ਜਦਕਿ ਆਰ.ਸੀ.ਬੀ. ਆਈ.ਪੀ.ਐਲ ਦੀ ਉਭਰਦੀ ਖਿਡਾਰਨ ਕਨਿਕਾ ਆਹੂਜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Advertisements

ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਸੁਪਤਨੀ ਸਿਮਰਤ ਕੋਹਲੀ ਤੇ ਹਰਮੀਤ ਸਿੰਘ ਪਠਾਣਾਮਾਜਰਾ ਦੇ ਸੁਪਤਨੀ ਸਿਮਰਨਜੀਤ ਕੌਰ ਨੇ ਮੰਦਿਰ ਵਿਖੇ ਨਤਮਸਤਕ ਹੁੰਦਿਆਂ ਲੋਕਾਈ ਦੇ ਭਲੇ ਦੀ ਕਾਮਨਾ ਕਰਦਿਆਂ ਕਾਲੀ ਦੇਵੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ ਵੀ ਮੌਜੂਦ ਸਨ।

ਬਾਅਦ ‘ਚ ਮੰਦਿਰ ਵਿਖੇ ਇੱਕ ਸਮਾਰੋਹ ਦੌਰਾਨ ਮਹਿਲਾ ਸਸ਼ਕਤੀਕਰਨ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਅਤੇ ਟਰਾਈਸਾਈਕਲ ਤੇ ਵੀਲ੍ਹਚੇਅਰਾਂ ਤਕਸੀਮ ਕਰਨ ਦੀ ਰਸਮ ਅਦਾ ਕਰਦਿਆਂ ਸਿਮਰਤ ਕੋਹਲੀ ਤੇ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਮੰਦਿਰ ਸਲਾਹਕਾਰੀ ਕਮੇਟੀ ਵੱਲੋਂ ਬੱਚੀਆਂ ਦੀ ਮਦਦ ਕਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਇਨ੍ਹਾਂ ਬੱਚੀਆਂ ਦੀ ਹੌਂਸਲਾ ਅਫ਼ਜਾਈ ਹੋਵੇਗੀ ਉਥੇ ਹੀ ਵਿਦਿਆਰਥਣਾਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵੱਧਣ ਦਾ ਮੌਕਾ ਵੀ ਮਿਲੇਗਾ।

ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੀ ਸਲਾਹਕਾਰੀ ਕਮੇਟੀ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨਵਰਾਤਰਿਆਂ ਦੇ ਇਨ੍ਹਾਂ ਪਾਵਨ ਦਿਨਾਂ ਦੌਰਾਨ ਮੰਦਿਰ ਵਿਖੇ ਆਉਂਦੀ ਸੰਗਤ ਲਈ ਪ੍ਰਸ਼ਾਦ ਵਜੋਂ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਵੱਲੋਂ ਬਣਾਏ ਲੱਡੂ ਵੰਡਣ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।
ਮੰਦਿਰ ਸਲਾਹਕਾਰੀ ਕਮੇਟੀ ਦੇ ਮੈਂਬਰਾਂ ਸੰਦੀਪ ਬੰਧੂ, ਕੇ.ਕੇ. ਸਹਿਗਲ, ਨਰੇਸ਼ ਗੁਪਤਾ, ਮਦਨ ਅਰੋੜਾ, ਨਰਿੰਦਰ ਪਾਲ, ਮਨਮੋਹਨ ਕਪੂਰ, ਕ੍ਰਿਸ਼ਨ ਕੁਮਾਰ ਗੁਪਤਾ, ਅਸ਼ਵਨੀ ਗਰਗ, ਰਵਿੰਦਰ ਕੌਸ਼ਲ ਨੇ ਬੀਬਾ ਸਿਮਰਤ ਕੋਹਲੀ ਤੇ ਬੀਬਾ ਸਿਮਰਨਜੀਤ ਕੌਰ ਪਠਾਣਮਾਜਰਾ ਦਾ ਮੰਦਿਰ ਵਿਖੇ ਪੁੱਜਣ ‘ਤੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜਦਾਨ, ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ, ਮੈਡਮ ਸੁਮਨ ਬੱਤਰਾ, ਸੁਪਰਵਾਈਜਰ ਹਰਜੀਤ ਸਿੰਘ, ਮੈਨੇਜਰ ਮਾਨਵ ਬੱਬਰ, ਸੀਨੀਅਰ ਸਹਾਇਕ ਧਰਮ ਅਰਥ ਬ੍ਰਾਂਚ ਤੋਂ ਹਰਸਿਮਰਤ ਕੌਰ ਤੇ ਨੀਤੂ ਰਾਣੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here