ਐਸਜੀਪੀਸੀ ਨੇ 1138 ਕਰੋੜ ਦਾ ਸਲਾਨਾ ਬਜਟ ਕੀਤਾ ਪਾਸ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੋਰਾਨ ਪਾਸ ਕੀਤਾ ਗਿਆ। ਇਸ ਦੋਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਬਚਨ ਸਿੰਘ ਗਰੇਵਾਲ ਨੇ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਬਜਟ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

Advertisements

ਇਸ ਦੋਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿਚ ਇਸ ਵਾਰ ਬੀਤੇ ਵਰ੍ਹੇ ਨਾਲੋਂ 17 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 9 ਅਰਬ 88 ਕਰੋੜ ਰੁਪਏ ਦੇ ਲਗਪਗ ਸੀ, ਜਦਕਿ ਇਸ ਵਾਰ 11 ਅਰਬ 38 ਕਰੋੜ ਰੁਪਏ ਦਾ ਅਨੁਮਾਨ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪਾਸ ਕੀਤੇ ਗਏ ਬਜਟ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ ਆਦਿ ਸ਼ਾਮਲ ਹਨ। ਕੁਲ ਬਜਟ ਵਿੱਚੋਂ ਗੁਰਦੁਆਰਾ ਸਾਹਿਬਾਨ ਦਾ ਬਜਟ 8 ਅਰਬ 55 ਕਰੋੜ ਰੁਪਏ ਹੈ।

LEAVE A REPLY

Please enter your comment!
Please enter your name here