ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ: ਚੇਅਰਮੈਨ ਬਹਿਲ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਭਾਵੇਂ ਟੀ.ਬੀ. ਇੱਕ ਲਾਗ (ਛੂਤ) ਦੀ ਬਿਮਾਰੀ ਹੈ, ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਇਲਾਜ ਕੀਤਾ ਜਾਵੇ ਤਾਂ ਇਹ ਪੂਰੀ ਤਰਾਂ ਠੀਕ ਹੋ ਜਾਂਦੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀ.ਬੀ. ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਇਹ ਬਿਮਾਰੀ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ।

Advertisements

ਟੀਬੀ ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜਾਬ ਵਿੱਚੋਂ ਟੀ.ਬੀ. ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ. ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਮਿਊਨਿਟੀ, ਸਿਵਲ ਸੁਸਾਇਟੀ ਸੰਸਥਾਵਾਂ, ਸਿਹਤ ਸੰਭਾਲ ਕਰਮੀਆਂ ਅਤੇ ਰਾਜ ਭਾਗੀਦਾਰਾਂ ਨੂੰ “ਟੀਬੀ ਹਾਰੇਗਾ, ਦੇਸ਼ ਜੀਤੇਗਾ” ਦੇ ਬੈਨਰ ਹੇਠ ਇੱਕਜੁੱਟ ਹੋਣ ਅਤੇ 2025 ਤੱਕ ਟੀਬੀ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਟੀ.ਬੀ. ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਅੱਠ ਜ਼ਿਲ੍ਹਿਆਂ ਨੂੰ ਕੇਂਦਰ ਸਰਕਾਰ ਵੱਲੋਂ ਨਵੇਂ ਕੇਸਾਂ ਦਾ ਭਾਰ 20 ਫੀਸਦੀ ਤੋਂ ਵੱਧ ਘਟਾਉਣ ਲਈ ਬਰਾਂਜ਼ ਸਰਟੀਫੀਕੇਸ਼ਨ’ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜਾਬ ਵਿੱਚੋਂ ਟੀ.ਬੀ ਨੂੰ ਜੜੋਂ ਖ਼ਤਮ ਕਰਨ ਲਈ ਸਿਹਤ ਵਿਭਾਗ ਵੱਲੋਂ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here